
ਯੋਗੀ ਆਦਿਤਿਆਨਾਥ ਨੇ ਸੀਨੀਅਰ ਅਫ਼ਸਰਾਂ ਨੂੰ ਮੌਕੇ 'ਤੇ ਪਹੁੰਚ ਕੇ ਸਾਧੂਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਲਖਨਊ - ਉੱਤਰ ਪ੍ਰਦੇਸ਼ ਦੇ ਕਨੌਜ 'ਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਰਾਜਸਥਾਨ ਤੋਂ ਗੰਗਾ ਇਸ਼ਨਾਨ ਕਰਕੇ ਆ ਰਹੇ ਸਾਧੂਆਂ ਦੀ ਕਾਰ ਟਾਇਰ ਫਣਕ ਕਾਰਨ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ। ਇਸ ਹਾਦੇਸ'ਚ ਸੱਤ ਸਾਧੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਧਰ ਇਸ ਹਾਦਸੇ ਦਾ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੀਨੀਅਰ ਅਫ਼ਸਰਾਂ ਨੂੰ ਮੌਕੇ 'ਤੇ ਪਹੁੰਚ ਕੇ ਸਾਧੂਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।