ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ, ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਲਈ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਅੱਜ
Published : Oct 26, 2021, 7:59 am IST
Updated : Oct 26, 2021, 7:59 am IST
SHARE ARTICLE
Farmers Protest
Farmers Protest

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿਤਾ ਹੈ।

 

ਨਵੀਂ ਦਿੱਲੀ (ਸੁਖਰਾਜ ਸਿੰਘ): 26 ਅਕਤੂਬਰ ਨੂੰ ਭਾਰਤ ਦੇ ਇਤਿਹਾਸਕ ਕਿਸਾਨ ਅੰਦੋਲਨ ਨੇ ਅਪਣੀਆਂ ਮੰਗਾਂ ਦੀ ਪੂਰਤੀ ਲਈ ਅਤੇ ਦੇਸ਼ ਦੇ ਲੱਖਾਂ ਅੰਨਦਾਤਿਆਂ ਲਈ ਸਥਿਰ ਤੇ ਸਨਮਾਨਜਨਕ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ 11 ਮਹੀਨਿਆਂ ਦੇ ਸ਼ਾਂਤਮਈ, ਨਿਰੰਤਰ ਅਤੇ ਦ੍ਰਿੜ ਸੰਘਰਸ਼ ਨੂੰ ਪੂਰਾ ਕਰ ਲਿਆ ਹੈ।  ਬਹੁਤ ਸਾਰੇ ਆਬਜ਼ਰਵਰਾਂ ਲਈ ਇਹ ਅੰਦੋਲਨ ਬਸਤੀਵਾਦੀ ਹਾਕਮਾਂ ਵਿਰੁਧ ਭਾਰਤ ਦੀ ਆਜ਼ਾਦੀ ਦੀ ਲੜਾਈ ਅਤੇ ਉਸ ਵਿਚ ਆਰਥਕ ਅਤੇ ਰਾਜਨੀਤਕ ਜਬਰ ਵਰਗਾ ਹੈ। ਇਹ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਲਗਾਈ ਗਈ ਤਾਨਾਸ਼ਾਹੀ ਐਮਰਜੈਂਸੀ ਵਿਰੁਧ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਦੀ ਅਗਵਾਈ ਵਾਲੇ ਅੰਦੋਲਨ ਨਾਲ ਵੀ ਮੇਲ ਖਾਂਦਾ ਹੈ।

Farmers Protest Farmers Protest

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿਤਾ ਹੈ। ਇਹ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਬਰਖ਼ਾਸਤਗੀ ਦੀ ਮੰਗ ਲਈ ਦਬਾਅ ਬਣਾਉਣ ਲਈ ਹੈ। ਇਹ ਵਿਰੋਧ ਪ੍ਰਦਰਸ਼ਨ ਜ਼ਿਲ੍ਹਾ ਕੁਲੈਕਟਰਾਂ, ਮੈਜਿਸਟਰੇਟਾਂ ਦੁਆਰਾ ਸੌਂਪੇ ਗਏ ਭਾਰਤ ਦੇ ਰਾਸ਼ਟਰਪਤੀ ਨੂੰ ਸੰਬੋਧਤ ਇਕ ਮੰਗ ਪੱਤਰ ਨਾਲ ਸਮਾਪਤ ਹੋਣਗੇ।

Darshan Singh Dhaliwal Darshan Singh Dhaliwal

ਸੰਯੁਕਤ ਕਿਸਾਨ ਮੋਰਚਾ ਇਸ ਗੱਲ ਦਾ ਨੋਟਿਸ ਲੈਂਦਾ ਹੈ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਦੇ ਮਜ਼ਬੂਤ ਸਮਰਥਕ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੂੰ ਸ਼ਿਕਾਗੋ ਤੋਂ ਆਉਣ ਤੋਂ ਬਾਅਦ ਭਾਰਤ ਵਿਚ ਦਾਖ਼ਲ ਨਹੀਂ ਹੋਣ ਦਿਤਾ। ਉਸ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿਤੇ ਬਿਨਾਂ ਵਾਪਸ ਦੇਸ਼ ਨਿਕਾਲਾ ਦੇ ਦਿਤਾ ਗਿਆ। ਸੰਯੁਕਤ ਕਿਸਾਨ ਮੋਰਚਾ ਕਹਿੰਦਾ ਹੈ ਕਿ ਭਾਰਤ ਸਰਕਾਰ ਦਾ ਗ਼ੈਰ-ਲੋਕਤੰਤਰੀ ਅਤੇ ਤਾਨਾਸ਼ਾਹੀ ਰਵਈਆ ਅਸਵੀਕਾਰਨਯੋਗ ਹੈ ਅਤੇ ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ। ਸੰਯੁਕਤ ਕਿਸਾਨ ਮੋਰਚਾ ਕਹਿੰਦਾ ਹੈ ਕਿ ਇਹ ਕਿਸਾਨ ਅੰਦੋਲਨ ਦੀ ਵੱਧ ਰਹੀ ਤਾਕਤ ਅਤੇ ਸਮਰਥਨ ਦੇ ਸਬੰਧ ਵਿਚ ਭਾਜਪਾ ਸਰਕਾਰ ਦੀ ਘਬਰਾਹਟ ਨੂੰ ਦਰਸਾਉਂਦਾ ਹੈ।

PM modiPM modi

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਇਹ ਦਾਅਵਾ ਗ਼ਲਤ ਹੈ ਕਿ ਭਾਰਤ ਦੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਕਾਰਪੋਰੇਟ ਪੱਖੀ, ਕਿਸਾਨ ਵਿਰੋਧੀ ਕਾਨੂੰਨਾਂ ਦਾ ਸਮਰਥਨ ਕਰਦੀਆਂ ਹਨ। ਸੰਯੁਕਤ ਕਿਸਾਨ ਮੋਰਚਾ ਉਸ ਨੂੰ ਇਸ ਸਬੰਧੀ ਅਪਣੇ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੰਦਾ ਹੈ ਜਿਸ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਭਾਰਤ ਦੀਆਂ ਮੁੱਠੀ ਭਰ ਜਥੇਬੰਦੀਆਂ ਜੋ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਹਮਾਇਤ ਵਿਚ ਹੋ ਸਕਦੀਆਂ ਹਨ, ਖੇਤੀ-ਵਪਾਰੀਆਂ ਜਾਂ ਭਾਜਪਾ-ਆਰ.ਐਸ.ਐਸ. ਨਾਲ ਸਬੰਧਤ ਹਨ ਜਾਂ ਕੋਈ ਅਨੁਸਰਣ ਨਹੀਂ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement