ਪੰਜਾਬ ਦੇ ਕਿਸਾਨਾਂ ਲਈ CM ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਤੋਂ ਕੀਤੀ ਇਹ ਮੰਗ
Published : Oct 26, 2021, 1:29 pm IST
Updated : Oct 26, 2021, 1:33 pm IST
SHARE ARTICLE
CM Punjab and Arvind Kejriwal
CM Punjab and Arvind Kejriwal

'ਕਿਸਾਨਾਂ ਨੂੰ ਦਿੱਤਾ ਜਾਵੇ ਬਣਦਾ ਮੁਆਵਜ਼ਾ'

 

ਨਵੀਂ ਦਿੱਲੀ: ਪੰਜਾਬ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਰ ਕੀਤੀ। ਕੇਜਰੀਵਾਲ ਨੇ ਕਿਸਾਨਾਂ  ਲਈ ਮੁਆਵਜ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਅਪੀਲ ਕੀਤੀ ਹੈ।

  ਹੋਰ ਵੀ ਪੜ੍ਹੋ: ਪਿਓ ਦੀ ਲਾਸ਼ ਅੱਗੇ ਧੀ ਨੇ ਖਿਚਵਾਈਆਂ ਪੋਜ਼ 'ਚ ਫੋਟੋਆਂ, ਲੋਕਾਂ ਨੇ ਦੱਸਿਆ ਸ਼ਰਮਨਾਕ

CM Charanjit Singh ChanniCM Charanjit Singh Channi

  ਹੋਰ ਵੀ ਪੜ੍ਹੋ: ਤਰਨਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ: 2 ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਕੀਤਾ ਕਾਬੂ

ਉਹਨਾਂ ਨੇ  ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਪੱਕੀ ਤਿਆਰ ਫ਼ਸਲ ਖ਼ਰਾਬ ਹੋ ਗਈ ਹੈ। ਦਿੱਲੀ ਦੇ ਕਿਸਾਨਾਂ ਨੂੰ ਅਸੀਂ 50 ਹਜ਼ਾਰ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਉੱਚਿਤ ਮੁਆਵਜ਼ਾ ਜਲਦ ਤੋਂ ਜਲਦ ਦੇਣ।

 

 

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੇਮੌਸਮੇ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਲਈ ਦਿੱਲੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। 

Arvind Kejriwal Launches 'Desh Ke Mentor' ProgrammeArvind Kejriwal 

  ਹੋਰ ਵੀ ਪੜ੍ਹੋ: ਮਾਨਸਿਕ ਤੌਰ ‘ਤੇ ਪਰੇਸ਼ਾਨ ਮਾਂ ਨੇ ਧੀ-ਪੁੱਤ ਨੂੰ ਦਿੱਤਾ ਜ਼ਹਿਰ, ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement