70 ਸਾਲਾਂ ਤੋਂ ਕਿਸਾਨਾਂ ਨਾਲ ਹੋ ਰਹੀ ਹੈ ਬੇਇਨਸਾਫ਼ੀ, ਖੇਤੀ ਕਾਨੂੰਨਾਂ ਦਾ ਵਿਰੋਧ ਜਾਇਜ਼ : ਮਲਿਕ
Published : Oct 26, 2021, 3:42 pm IST
Updated : Oct 26, 2021, 3:42 pm IST
SHARE ARTICLE
Satyapal Malik
Satyapal Malik

ਕਿਹਾ, ਤੁਸੀਂ ਕਿਸਾਨਾਂ ਦੀ ਦੇਸ਼ ਭਗਤੀ ਨੂੰ ਚੁਣੌਤੀ ਨਹੀਂ ਦੇ ਸਕਦੇ

ਕਿਹਾ,ਤੁਸੀਂ ਕਿਸਾਨਾਂ ਦੀ ਦੇਸ਼ ਭਗਤੀ ਨੂੰ ਚੁਣੌਤੀ ਨਹੀਂ ਦੇ ਸਕਦੇ

ਚੰਡੀਗੜ੍ਹ : ਅਕਸਰ ਸੁਰਖੀਆਂ ਵਿਚ ਰਹਿਣ ਵਾਲੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਇੱਕ ਵਾਰ ਫਿਰ ਚਰਚਾ ਵਿਚ ਹਨ। ਇੱਕ ਨਿੱਜੀ ਚੈਨਲ ਨੂੰ ਦਿਤੀ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਫ਼ੋਨ 'ਤੇ ਦਿੱਤੀ ਇੰਟਰਵਿਊ ਦੌਰਾਨ ਮਲਿਕ ਨੇ ਕਿਹਾ ਕਿ  ਕਿਸਾਨਾਂ ਵਲੋਂ ਕੀਤਾ ਜਾ ਰਿਹਾ ਖੇਤੀ ਕਾਨੂੰਨਾਂ ਦਾ ਵਿਰੋਧ ਬਿਲਕੁਲ ਜਾਇਜ਼ ਹੈ। ਪਿਛਲੇ 70 ਸਾਲਾਂ ਤੋਂ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਅੱਜ ਤੱਕ ਉਨ੍ਹਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਨਹੀਂ ਮਿਲਿਆ। ਹੋਰ ਵੀ ਬਹੁਤ ਸਾਰੀਆਂ ਬੇਇਨਸਾਫ਼ੀਆਂ ਹਨ। ਕਿਸਾਨਾਂ ਨਾਲ ਬੇਇਨਸਾਫ਼ੀ ਲਗਾਤਾਰ ਜਾਰੀ ਹੈ।

Farmers Protest Farmers Protest

ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ, “ਕਿਸਾਨਾਂ ਦਾ ਵਿਰੋਧ ਪੂਰੀ ਤਰ੍ਹਾਂ ਜਾਇਜ਼ ਹੈ। ਮੈਂ ਚੌਧਰੀ ਚਰਨ ਸਿੰਘ ਤੋਂ ਸਿੱਖਿਆ ਹੈ ਕਿ ਆਪਣੇ ਭਾਈਚਾਰੇ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਮੈਂ ਕਿਸਾਨਾਂ ਵਿੱਚ ਪੈਦਾ ਹੋਇਆ ਹਾਂ। ਮੈਂ ਉਨ੍ਹਾਂ ਦੇ ਸੰਘਰਸ਼ ਨੂੰ ਦੇਖਿਆ ਅਤੇ ਮਹਿਸੂਸ ਕੀਤਾ ਹੈ। ਜਦੋਂ ਮੋਦੀ ਜੀ ਮੁੱਖ ਮੰਤਰੀ ਸਨ ਤਾਂ ਐਮਐਸਪੀ ਬਾਰੇ ਉਨ੍ਹਾਂ ਦਾ ਇਹੀ ਵਿਚਾਰ ਸੀ। ਕਿਸਾਨਾਂ ਦੀ ਮੰਗ ਬਿਲਕੁਲ ਵੀ ਗ਼ਲਤ ਨਹੀਂ ਹੈ। ਉਹ ਕਰੀਬ ਇੱਕ ਸਾਲ ਤੋਂ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਚੋਂ 600 ਆਪਣੀ ਜਾਨ ਵੀ ਗਵਾ ਚੁੱਕੇ ਹਨ ।

Farmers Protest Farmers Protest

ਸੱਤਿਆਪਾਲ ਮਲਿਕ ਨੇ ਕਿਹਾ ਕਿ ਕਿਸਾਨ ਅੰਦੋਲਨ ਇੱਕ ਦੇਸ਼ ਵਿਆਪੀ ਅੰਦੋਲਨ ਹੈ, ਜੋ ਉੱਤਰ-ਪੂਰਬ 'ਚ ਵੀ ਸਰਗਰਮ ਹੈ। ਸਰਕਾਰ ਨੂੰ ਗ਼ਲਤ ਸਲਾਹ ਦਿਤੀ ਜਾ ਰਹੀ ਹੈ। ਉਨ੍ਹਾਂ ਦੇ ਵਿਰੋਧ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਮੇਰਾ ਮੁਲਾਂਕਣ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਅਸੀਂ ਹਰਿਆਣਾ, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਨੂੰ ਗੁਆ ਦੇਵਾਂਗੇ। ਮੈਂ ਇਸ ਮੁੱਦੇ ਨੂੰ ਕਈ ਮੰਚਾਂ 'ਤੇ ਚੁੱਕਿਆ ਹੈ। ਖੇਤੀ ਮੰਤਰੀ ਹੱਲ ਨਹੀਂ ਕਰ ਸਕਦੇ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਦਖਲ ਦੇਣਾ ਚਾਹੀਦਾ ਹੈ।

satya pal maliksatyapal malik

ਉਨ੍ਹਾਂ ਕਿਹਾ, ‘ਮੈਂ ਸਰਕਾਰ ਨੂੰ ਚੁਣੌਤੀ ਨਹੀਂ ਦੇ ਰਿਹਾ। ਮੈਂ ਸਿਰਫ਼ ਸਲਾਹ ਦੇ ਰਿਹਾ ਹਾਂ। ਜੇਕਰ ਸਰਕਾਰ ਨੂੰ ਮੇਰੇ ਬੋਲਣ ਤੋਂ ਕੋਈ ਸਮੱਸਿਆ ਹੈ ਤਾਂ ਮੈਂ ਆਪਣਾ ਅਹੁਦਾ ਛੱਡ ਦੇਵਾਂਗਾ। ਸਰਕਾਰ ਨੂੰ ਭਰੋਸਾ ਦਿਵਾਉਣਾ ਚਾਹੀਦਾ ਹੈ ਕਿ ਉਹ ਵਿਕਰੀ ਦੀ ਸਥਿਤੀ ‘ਚ ਪ੍ਰੇਸ਼ਾਨੀ ਪੈਦਾ ਨਹੀਂ ਹੋਣ ਦੇਵੇਗੀ। ਕਿਸਾਨ ਅੰਦੋਲਨ ਵਿੱਚ ਕੋਈ ਹਿੰਸਾ ਨਹੀਂ ਹੋਈ। ਲਾਲ ਕਿਲ੍ਹੇ 'ਤੇ ਹਿੰਸਾ ਉਨ੍ਹਾਂ ਲੋਕਾਂ ਕਾਰਨ ਹੋਈ ਸੀ ਜੋ ਇਸ ਅੰਦੋਲਨ ਨਾਲ ਜੁੜੇ ਨਹੀਂ ਸਨ। ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦਾ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਖਾਲਿਸਤਾਨੀ ਸ਼ਮੂਲੀਅਤ ਦੇ ਦੋਸ਼ਾਂ ‘ਤੇ ਸਤਿਆਪਾਲ ਮਲਿਕ ਨੇ ਕਿਹਾ ਕਿ ਕਿਸਾਨਾਂ ਦੇ ਵਿਰੋਧ 'ਚ ਕੋਈ ਵੀ ਖਾਲਿਸਤਾਨੀ ਸ਼ਾਮਲ ਨਹੀਂ ਹੈ। ਤੁਸੀਂ ਕਿਸਾਨਾਂ ਦੀ ਦੇਸ਼ ਭਗਤੀ ਨੂੰ ਚੁਣੌਤੀ ਨਹੀਂ ਦੇ ਸਕਦੇ। ਉਹ ਭਾਰਤ ਦੀ ਆਜ਼ਾਦੀ ਲਈ ਲੜਿਆ ਹੈ, ਸਭ ਤੋਂ ਵੱਧ ਕੁਰਬਾਨੀਆਂ ਵੀ ਦਿਤੀਆਂ ਹਨ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement