
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿਤਾ ਸੰਕੇਤ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿਤਾ ਸੰਕੇਤ
ਨਵੀਂ ਦਿੱਲੀ : ਦੇਸ਼ 'ਚ ਪਟਰੌਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਕਰਨ ਦੇ ਸੰਕੇਤ ਦਿਤੇ ਹਨ। ਤੇਲ ਦੀਆਂ ਕੀਮਤਾਂ 'ਤੇ ਗੱਲਬਾਤ ਕਰਦਿਆਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਅਰਬ, ਖਾੜੀ ਦੇਸ਼ਾਂ ਅਤੇ ਰੂਸ ਨਾਲ ਗੱਲਬਾਤ ਚੱਲ ਰਹੀ ਹੈ।
Hardeep Singh Puri
ਇਹ ਵੀ ਪੜ੍ਹੋ : ਪੰਜਾਬ ਦੇ ਸਿਆਸਤਦਾਨਾਂ ਤੋਂ ਨਰਾਜ਼ ਹੋਈ ਅਰੂਸਾ ਆਲਮ ਨੇ ਲਿਆ ਵੱਡਾ ਫੈਸਲਾ
ਉਨ੍ਹਾਂ ਕਿਹਾ, ਮੈਂ ਸਾਊਦੀ ਅਰਬ, ਖਾੜੀ ਦੇਸ਼ਾਂ ਅਤੇ ਰੂਸ ਵਿਚ ਆਪਣੇ ਹਮਰੁਤਬਾ ਨਾਲ ਗੱਲ ਕਰ ਰਿਹਾ ਹਾਂ। ਅਸੀਂ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਹਾਂ। ਕੇਂਦਰੀ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਤੇਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਨਿਚਰਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ। ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 107.24 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 95.97 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।
Hardeep singh puri
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਬਾਂਦੀਪੋਰਾ 'ਚ ਅਤਿਵਾਦੀਆਂ ਵਲੋਂ ਗ੍ਰਨੇਡ ਹਮਲਾ, 6 ਨਾਗਰਿਕ ਜ਼ਖ਼ਮੀ, 2 ਦੀ ਹਾਲਤ ਗੰਭੀਰ
ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਦਾ ਅਸਰ ਦੇਸ਼ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ 'ਚ ਪਟਰੌਲ 100 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਇੱਕ ਦਰਜਨ ਤੋਂ ਵੱਧ ਸੂਬਿਆਂ ਵਿਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿਕ ਰਿਹਾ ਹੈ। ਇਸ ਵਾਧੇ ਨਾਲ ਮਈ 2020 ਦੀ ਸ਼ੁਰੂਆਤ ਤੋਂ ਪਟਰੌਲ 36 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ 26.58 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।