ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਵਲੋਂ ਪਰਚਾ ਦਰਜ
Published : Oct 26, 2022, 7:14 pm IST
Updated : Oct 26, 2022, 7:14 pm IST
SHARE ARTICLE
Vigilance filed a complaint against the servant who asked for bribe
Vigilance filed a complaint against the servant who asked for bribe

ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜ਼ਿਲ੍ਹਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement