CM Sukhvinder Sukhu News: ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕਰ ਰਹੀ ਹੈ।
Himachal Pradesh CM Sukhvinder Singh Sukhu Health Update News in Punjabi: ਹਿਮਾਚਲ ਪ੍ਰਦੇਸ਼ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਕਿ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਕਿਉਂਕਿ ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੀਤੀ ਰਾਤ ਅਚਾਨਕ ਪੇਟ ਵਿੱਚ ਤੇਜ਼ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਅੱਧੀ ਰਾਤ 2.30 ਵਜੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਆਈਜੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕਰ ਰਹੀ ਹੈ।
ਫਿਲਹਾਲ ਕਿਵੇਂ ਹੈ CM ਸੁੱਖੂ ਦੀ ਸਿਹਤ?
ਮਿਲੀ ਜਾਣਕਾਰੀ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ।
ਇਹ ਵੀ ਪੜ੍ਹੋ: Elvish Yadav Threat News: ਅਣਪਛਾਤੇ ਨੇ ਬਿੱਗ ਬੌਸ ਜੇਤੂ ਐਲਵਿਸ਼ ਯਾਦਵ ਤੋਂ ਮੰਗੀ 1 ਕਰੋੜ ਰੁਪਏ ਦੀ ਰੰਗਦਾਰੀ
ਆਈਜੀਐਮਸੀ ਸ਼ਿਮਲਾ ਦੇ ਵਿਸ਼ੇਸ਼ ਵਾਰਡ ਵਿੱਚ ਦਾਖਲ CM ਸੁੱਖੂ
ਦੱਸ ਦਈਏ ਕਿ CM ਸੁੱਖੂ ਨੂੰ ਬੀਤੀ ਰਾਤ ਕਰੀਬ 1 ਵਜੇ ਪੇਟ 'ਚ ਦਰਦ ਹੋਇਆ ਅਤੇ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁੱਖ ਮੰਤਰੀ ਨੂੰ ਪੇਟ ਵਿੱਚ ਸੋਜ ਵੀ ਸੀ ਅਤੇ ਇਸ ਕਰਕੇ ਉਹਨਾਂ ਨੂੰ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਸੀਐਮ ਸੁੱਖੂ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ ਸ਼ਿਮਲਾ) ਦੇ ਵਿਸ਼ੇਸ਼ ਵਾਰਡ ਵਿੱਚ ਦਾਖਲ ਹਨ।
ਡਾਕਟਰ ਨੇ ਕੀ ਦੱਸਿਆ?
ਆਈਜੀਐਮਸੀ ਦੇ ਡਾਕਟਰ ਰਾਹੁਲ ਰਾਓ ਵੱਲੋਂ ਸਾਂਝਾ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੇਟ ਵਿੱਚ ਇਨਫੈਕਸ਼ਨ ਹੋਣ ਕਾਰਨ ਸਵੇਰੇ 2 ਵਜੇ ਦੇ ਕਰੀਬ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ) ਵਿੱਚ ਦਾਖ਼ਲ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਉਹਨਾਂ ਦੀ ਅਲਟਰਾਸਾਊਂਡ ਦੀ ਰਿਪੋਰਟ ਨਾਰਮਲ ਆਈ ਹੈ ਅਤੇ ਸਿਹਤ ਸਥਿਰ ਦੱਸੀ ਜਾ ਰਹੀ ਹੈ। ਫਿਲਹਾਲ ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab New Traffic Police: ਪੰਜਾਬ ਦੀ ਸੜਕ ਸੁਰੱਖਿਆ ਫੋਰਸ ਜਲਦ ਉਤਰੇਗੀ ਸੜਕ 'ਤੇ, ਡਾਰਕ ਖਾਕੀ ਕਮੀਜ਼ ਅਤੇ ਗ੍ਰੇ ਪੈਂਟ 'ਚ ਆਵੇਗੀ ਨਜ਼ਰ
(For more news apart from Himachal Pradesh CM Sukhvinder Singh Sukhu Health Update News in Punjabi, stay tuned to Rozana Spokesman)