
Delhi News : ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦਿਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਅਹਿਮ ਮੁੱਦਿਆਂ 'ਤੇ ਵੀ ਚਰਚਾ
Delhi News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਦਿੱਲੀ ਦੌਰੇ 'ਤੇ ਹਨ। ਉਨ੍ਹਾਂ ਨੇ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੀਵਾਲੀ ਤੋਂ ਪਹਿਲਾਂ ਨਾਇਬ ਸੈਣੀ ਦੀ ਦਿੱਲੀ ਫੇਰੀ ਨੂੰ ਲੈ ਕੇ ਵੀ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਹ ਸੈਣੀ ਅਤੇ ਮੋਦੀ ਵਿਚਕਾਰ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ।
ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਦੋਵਾਂ ਨੇਤਾਵਾਂ ਨੇ ਹਰਿਆਣਾ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਹੈ। ਸ਼ਨੀਵਾਰ ਦੁਪਹਿਰ ਨੂੰ ਨਾਇਬ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ।
ਇਹ ਵੀ ਪੜੋ : Punjab News : ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਇਬ ਸੈਣੀ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਦਿੱਤੇ 1947 ਕਰੋੜ ਰੁਪਏ ਜਾਰੀ ਕਰਨ ਲਈ ਧੰਨਵਾਦ ਪ੍ਰਗਟਾਇਆ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਅਤੇ ਨਾਇਬ ਸਿੰਘ ਸੈਣੀ ਦੇ ਦੂਜੀ ਵਾਰ ਮੁੱਖ ਮੰਤਰੀ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਸੀਐਮ ਸੈਣੀ ਨੇ 9 ਅਕਤੂਬਰ ਨੂੰ ਦਿੱਲੀ ਵਿੱਚ ਮੋਦੀ ਨਾਲ ਮੁਲਾਕਾਤ ਕੀਤੀ ਸੀ।
(For more news apart from Haryana Chief Minister Naib Saini met Prime Minister Modi News in Punjabi, stay tuned to Rozana Spokesman)