
ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਵੇਗੀ ਵੋਟਿੰਗ
Maharashtra BJP List: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ ਕੁੱਲ 22 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਪਹਿਲੀ ਸੂਚੀ ਵਿੱਚ 99 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਅਜਿਹੇ 'ਚ ਭਾਜਪਾ ਨੇ ਹੁਣ 121 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 23 ਨਵੰਬਰ ਨੂੰ ਆਉਣਗੇ। ਭਾਜਪਾ ਨੇ ਮਹਾਰਾਸ਼ਟਰ ਵਿੱਚ ਹੁਣ ਤੱਕ ਸਭ ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੇ 45 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਅਤੇ ਅਜੀਤ ਪਵਾਰ ਦੀ ਐਨਸੀਪੀ ਨੇ ਪਹਿਲੀ ਅਤੇ ਦੂਜੀ ਸੂਚੀ ਵਿੱਚ ਕ੍ਰਮਵਾਰ 38 ਅਤੇ ਸੱਤ ਨਾਵਾਂ ਸਮੇਤ ਕੁੱਲ 45 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਕੌਣ ਹਨ ਵੱਡੇ ਚਿਹਰੇ?
ਭਾਜਪਾ ਨੇ ਰਾਮ ਭਦਾਨੇ ਨੂੰ ਧੂਲੇ ਦਿਹਾਤੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮਲਕਪੁਰ ਤੋਂ ਚੈਨਸੁਖ ਸੰਚੇਤੀ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਪ੍ਰਕਾਸ਼ ਭਾਰਸਾਖਲੇ ਨੂੰ ਅਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਾਟ ਤੋਂ ਭਾਜਪਾ ਆਗੂ ਗੋਪੀਚੰਦ ਪਡਾਲਕਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਦੀ ਪਹਿਲੀ ਸੂਚੀ ਵਿੱਚ ਮੁੰਬਈ ਤੋਂ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਦੂਜੀ ਸੂਚੀ ਵਿੱਚ ਮੁੰਬਈ ਦੀ ਇੱਕ ਵੀ ਸੀਟ ਨਹੀਂ ਹੈ। ਭਾਜਪਾ ਮੁੰਬਈ ਦੀਆਂ ਕੁੱਲ 18 ਸੀਟਾਂ 'ਤੇ ਚੋਣ ਲੜ ਸਕਦੀ ਹੈ। ਚਾਰ ਸੀਟਾਂ 'ਤੇ ਅਜੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।