ਪ੍ਰਦੂਸ਼ਣ ਨੂੰ ਲੈ ਕੇ ਅਦਾਲਤ ਵਲੋਂ ਪੰਜਾਬ ਤੇ ਹਰਿਆਣਾ ਦੀ ਝਾੜਝੰਭ
Published : Nov 26, 2019, 8:58 am IST
Updated : Nov 26, 2019, 9:51 am IST
SHARE ARTICLE
SC slams Punjab, Haryana for stubble burning despite its orders
SC slams Punjab, Haryana for stubble burning despite its orders

ਪਰਾਲੀ ਸਾੜਨ 'ਤੇ ਰੋਕ ਲਾਉਣ ਦੇ ਹੁਕਮਾਂ ਦੇ ਬਾਵਜੂਦ ਇਸ ਨੂੰ ਸਾੜਨ ਦਾ ਸਿਲਸਿਲਾ ਜਾਰੀ ਰਹਿਣ 'ਤੇ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀ ਝਾੜਝੰਭ ਕੀਤੀ।

-ਬਿਹਤਰ ਹੋਵੇਗਾ ਜੇ ਤੁਸੀਂ ਇਨ੍ਹਾਂ ਸਾਰਿਆਂ ਨੂੰ ਧਮਾਕੇ ਨਾਲ ਖ਼ਤਮ ਕਰ ਦਿਉ
-ਰੋਕ ਦੇ ਹੁਕਮਾਂ ਦੇ ਬਾਵਜੂਦ ਸਾੜੀ ਜਾ ਰਹੀ ਹੈ ਪਰਾਲੀ

ਨਵੀਂ ਦਿੱਲੀ: ਪਰਾਲੀ ਸਾੜਨ 'ਤੇ ਰੋਕ ਲਾਉਣ ਦੇ ਹੁਕਮਾਂ ਦੇ ਬਾਵਜੂਦ ਇਸ ਨੂੰ ਸਾੜਨ ਦਾ ਸਿਲਸਿਲਾ ਜਾਰੀ ਰਹਿਣ 'ਤੇ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀ ਝਾੜਝੰਭ ਕੀਤੀ। ਅਦਾਲਤ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਲੋਕਾਂ ਨੂੰ ਮਰਨ ਲਈ ਨਹੀਂ ਛਡਿਆ ਜਾ ਸਕਦਾ। ਜੱਜ ਅਰੁਣ ਮਿਸ਼ਰਾ ਅਤੇ ਜੱਜ ਦੀਪਕ ਗੁਪਤਾ ਦੇ ਬੈਂਚ ਨੇ ਪਰਾਲੀ ਸਾੜਨ 'ਤੇ ਰੋਕ ਲਾਉਣ ਵਿਚ ਇਨ੍ਹਾਂ ਰਾਜਾਂ ਦੀ ਨਾਕਾਮੀ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ, 'ਕੀ ਇਸ ਨੂੰ ਬਰਦਾਸ਼ਤ ਕੀਤਾ ਜਾਣਾ ਚਾਹੀਦਾ ਹੈ? ਕੀ ਇਹ ਅੰਦਰੂਨੀ ਜੰਗ ਤੋਂ ਕਿਤੇ ਜ਼ਿਆਦਾ ਬਦਤਰ ਨਹੀਂ? ਬਿਹਤਰ ਹੋਵੇਗਾ ਜੇ ਤੁਸੀਂ ਇਨ੍ਹਾਂ ਸਾਰਿਆਂ ਨੂੰ ਧਮਾਕੇ ਨਾਲ ਖ਼ਤਮ ਕਰ ਦੇਵੋ।

Supreme CourtSupreme Court

ਬੈਂਚ ਨੇ ਕਿਹਾ, 'ਕੀ ਤੁਸੀਂ ਲੋਕਾਂ ਨਾਲ ਇਸ ਤਰ੍ਹਾਂ ਵਿਹਾਰ ਕਰਦੇ ਹੋ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਕਾਰਨ ਮਰਨ ਦੇਵੋਗੇ, ਲੋਕ ਆਖ਼ਰ ਇਸ ਗੈਸ ਚੈਂਬਰ ਵਿਚ ਕਿਉਂ ਹਨ? ਬਿਹਤਰ ਹੈ ਕਿ ਤੁਸੀਂ ਆਪ ਹੀ ਇਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿਉ। ਇਹ ਗੜਬੜ ਕਾਫ਼ੀ ਸਮੇਂ ਤੋਂ ਚੱਲ ਰਹੀ ਹੈ।' ਬੈਂਚ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਵਾਲਿਆਂ ਦਾ ਦਮ ਘੁੱਟ ਰਿਹਾ ਹੈ ਅਤੇ ਲੱਖਾਂ ਲੋਕਾਂ ਦੀ ਉਮਰ ਘੱਟ ਰਹੀ ਹੈ।

PollutionPollution

ਅਦਾਲਤ ਨੇ ਦਿੱਲੀ ਵਿਚ ਜਲ ਅਤੇ ਹਵਾ ਪ੍ਰਦੂਸ਼ਣ ਦੇ ਮਸਲੇ 'ਤੇ ਦੋਸ਼ ਲਾਉਣ ਲਈ ਕੇਂਦਰ ਅਤੇ ਰਾਜਾਂ ਦੀ ਵੀ ਖਿਚਾਈ ਕੀਤੀ। ਅਦਾਲਤ ਨੇ ਦਿੱਲੀ ਵਿਚ ਜਲ ਪ੍ਰਦੂਸ਼ਣ ਦੇ ਮਾਮਲੇ ਦੀ ਗੰਭੀਰਤਾ ਸਮਝਦਿਆਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਪਾਣੀ ਪ੍ਰਾਪਤ ਕਰਨ ਦਾ ਅਧਿਕਾਰ ਹੈ। ਬੈਂਚ ਨੇ ਕਿਹਾ, 'ਅਸੀਂ ਹੈਰਾਨ ਹਾਂ ਕਿ ਕਿ ਦਿੱਲੀ ਵਿਚ ਪਾਣੀ ਵੀ ਪ੍ਰਦੂਸ਼ਤ ਹੈ ਅਤੇ ਦੋਸ਼ ਲਾਉਣ ਦੀ ਖੇਡ ਜਾਰੀ ਹੈ। ਇਹ ਸੱਭ ਕੀ ਹੋ ਰਿਹਾ ਹੈ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement