'ਜੇਤੁਸੀਂਅਪਣੇਸ਼ਿਕਵੇਜਨਤਕਤੌਰ'ਤੇਜ਼ਾਹਰਕਰਨਾਚਾਹੁੰਦੇਹੋਤਾਂਤੁਸੀਂਕਾਂਗਰਸਨੂੰਅਲਵਿਦਾਆਖਸਕਦੇਹੋ': ਕੈਪਟਨ
Published : Nov 26, 2020, 11:04 pm IST
Updated : Nov 26, 2020, 11:04 pm IST
SHARE ARTICLE
image
image

ਕਿਹਾ, ਬਿਹਾਰ ਚੋਣ ਨਤੀਜਿਆਂ ਬਾਰੇ ਜ਼ਿਆਦਾ ਡੂੰਘਾਈ ਵਿਚ ਜਾਣ ਦੀ ਜ਼ਰੂਰਤ ਨਹੀਂ, ਪਾਰਟੀ ਵਿਚ ਲੀਡਰਸ਼ਿਪ ਤਬਦੀਲੀ ਦੀ ਕੋਈ ਲੋੜ ਨਹੀਂ

ਚੰਡੀਗੜ੍ਹ, 26 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਉਠਾਉਣ ਲਈ ਸੁਤੰਤਰ ਹੈ ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉਤੇ ਨਹੀਂ ਉਠਾਇਆ ਜਾ ਸਕਦਾ।

imageimage


ਜਨਤਕ ਅਸਹਿਮਤੀ ਦੀਆਂ ਰਿਪੋਰਟਾਂ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇ ਤੁਸੀਂ ਕਾਂਗਰਸੀ ਹੋ ਤਾਂ ਤੁਸੀਂ ਪਾਰਟੀ ਦੀ ਕੰਮਕਾਜ ਵਿੱਚ ਕਿਸੇ ਵੀ ਮੁਸ਼ਕਲ ਲਈ ਪਾਰਟੀ ਪ੍ਰਧਾਨ ਜਾਂ ਕਾਂਗਰਸ ਵਰਕਿੰਗ ਕਮੇਟੀ ਕੋਲ ਜਾ ਸਕਦੇ ਹੋ ਪਰ ਤੁਹਾਨੂੰ ਆਪਣੇ ਸ਼ਿਕਵੇ ਖੁੱਲ੍ਹੇਆਮ ਜ਼ਾਹਰ ਨਹੀਂ ਕਰਨੇ ਚਾਹੀਦੇ। ਜੇ ਤੁਸੀਂ ਅਜਿਹਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਸਬਕ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕੋਲੋ ਸਿੱਖਿਆ ਸੀ ਜਦੋਂ ਉਹ ਕਾਂਗਰਸ ਤੋਂ ਸੰਸਦ ਮੈਂਬਰ ਸਨ। ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੇ ਅੰਦਰੂਨੀ ਮਸਲੇ ਪਾਰਟੀ ਦੇ ਅੰਦਰ ਹੀ ਰਹਿਣੇ ਚਾਹੀਦੇ ਹਨ ਅਤੇ ਇਹ ਕਾਂਗਰਸ ਲਈ ਹਾਲੇ ਵੀ ਸਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਜਿਸ ਨੇ ਵਿਰੋਧ ਵਿੱਚ ਆਵਾਜ਼ ਉਠਾਈ ਪਰ ਅਸਲ ਵਿੱਚ ਉਨ੍ਹਾਂ ਵੱਲੋਂ ਉਸ ਵੇਲੇ ਵੱਖ-ਵੱਖ ਕਮੇਟੀਆਂ ਦਾ ਮੈਂਬਰ ਬਣਾਉਣਾ ਸੁਧਾਰ ਲਿਆਉਣ ਖਾਤਰ ਲੋਕਤੰਤਰ ਦੀ ਸੱਚੀ ਭਾਵਨਾ ਤਹਿਤ ਚੁੱਕਿਆ ਕਦਮ ਸੀ।


ਬਿਹਾਰ ਚੋਣ ਨਤੀਜਿਆਂ ਦੀ ਰੌਸ਼ਨੀ ਵਿੱਚ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਦੇ ਸੁਝਾਵਾਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਉਦੋਂ ਤੱਕ ਪਾਰਟੀ ਮੁਖੀ ਬਣੇ ਰਹਿ ਸਕਦੇ ਹਨ। ਉਨ੍ਹਾਂ ਤੋਂ ਬਾਅਦ ਹੀ ਨਵਾਂ ਆਗੂ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਤਬਦੀਲੀ ਦੀ ਕੋਈ ਲੋੜ ਨਹੀਂ। ਬਿਹਾਰ ਚੋਣ ਨਤੀਜਿਆਂ ਬਾਰੇ ਡੂੰਘਾਈ ਵਿੱਚ ਪੜਚੋਲ ਕਰਨ ਦੀ ਲੋੜ ਨਹੀਂ।


ਮੁੱਖ ਮੰਤਰੀ ਨੇ ਕਿਹਾ ਕਿ ਹਾਰਾਂ ਅਤੇ ਜਿੱਤਾਂ ਅਸਲ ਲੋਕਤੰਤਰ ਦੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਖੁਸ਼ਕਿਸਮਤੀ ਨਾਲ ਇਹ ਭਾਰਤ ਵਿੱਚ ਵਾਪਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਲੋਕਤੰਤਰ ਦੇ ਉਲਟ ਭਾਰਤ ਵਿੱਚ ਇਕ ਸੱਚੀ ਜਮਹੂਰੀਅਤ ਹੈ ਜਿੱਥੇ ਰਾਜਸੀ ਉਤਰਾਅ-ਚੜਾਅ ਇਸ ਦਾ ਹਿੱਸਾ ਹਨ। ਉਨ੍ਹਾਂ ਉਹ ਵੇਲਾ ਚੇਤਾ ਕੀਤਾ ਜਦੋਂ ਸੰਸਦ ਵਿੱਚ ਭਾਜਪਾ ਦੇ ਦੋ ਹੀ ਮੈਂਬਰ ਸਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ 2024 ਵਿੱਚ ਸੱਤਾ 'ਚ ਵਾਪਸੀ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement