
ਪੂਰੇ ਇਲਾਕੇ ਨੂੰ ਕੀਤਾ ਗਿਆ ਸੀਲ
ਸ੍ਰੀਨਗਰ: ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿਚ ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀਆਂ ਨੇ ਵੀਰਵਾਰ ਨੂੰ ਗਸ਼ਤ 'ਤੇ ਨਿਕਲੇ ਜਵਾਨਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਦੋ ਜਵਾਨ ਜ਼ਖਮੀ ਹੋ ਗਏ। ਫੌਜ ਨੇ ਜਿਵੇਂ ਹੀ ਜਵਾਬੀ ਕਾਰਵਾਈ ਸ਼ੁਰੂ ਕੀਤੀ, ਅੱਤਵਾਦੀ ਫਰਾਰ ਹੋ ਗਏ।
Jammu and Kashmir: Terrorist attack security personnel in HMT area near Srinagar
— ANI (@ANI) November 26, 2020
More details awaited.
ਫੌਜ ਦੇ ਅੱਤਵਾਦੀਆਂ ਨੂੰ ਫੜ੍ਹਨ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਮਲੇ ਦੌਰਾਨ ਜ਼ਖਮੀ ਹੋਏ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕੀਤਾ ਗਿਆ।
Terrorist attack in Jammu and Kashmir
ਕਸ਼ਮੀਰ ਪੁਲਿਸ ਦੇ ਆਈ. ਜੀ. ਵਿਜੇ ਕੁਮਾਰ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨ ਰੁਟੀਨ ਡਿਊਟੀ 'ਤੇ ਸਨ। ਇਸ ਦੌਰਾਨ ਤਿੰਨ ਅੱਤਵਾਦੀਆਂ ਨੇ ਜਵਾਨਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ।