
ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ, ਇਹ ਜੁਰਮ ਬਿਲਕੁਲ ਗ਼ਲਤ ਹੈ- ਕੇਜਰੀਵਾਲ
ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਅਤੇ ਦਿੱਲੀ ਬਾਰਡਰ 'ਤੇ ਪੁਲਿਸ ਫੋਰਸ ਤੈਨਾਤ ਹੈ ਤੇ ਪੁਲਿਸ ਉਹਨਾਂ 'ਤੇ ਪਾਣੀ ਦੀਆਂ ਬੁਛਾੜਾਂ ਕਰ ਰਹੀ ਹੈ। ਕਿਸਾਨਾਂ ਨੂੰ ਰੋਕੇ ਜਾਣ ਦੀ ਕਾਰਵਾਈ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਤਰਾਜ਼ ਜ਼ਾਹਿਰ ਕੀਤਾ ਹੈ।
Farmer protest
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਪਰ ਇਹਨਾਂ ਨੂੰ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ, ਇਹ ਜੁਰਮ ਬਿਲਕੁਲ ਗ਼ਲਤ ਹੈ। ਕੇਜਰੀਵਾਲ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਸੰਵਿਧਾਨਕ ਅਧਿਕਾਰ ਹੈ।
Tweet
ਦੱਸ ਦਈਏ ਕਿ ਦਿੱਲੀ ਜਾਣ ਤੋਂ ਪਹਿਲਾਂ ਹੀ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਬਾਰਡਰ 'ਤੇ ਰੋਕ ਲਿਆ ਤੇ ਉਹਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਦਿੱਲੀ ਬਾਰਡਰ 'ਤੇ ਵੀ ਭਾਰੀ ਗਿਣਤੀ ਵਿਚ ਪੁਲਿਸ ਜਵਾਨ ਤੈਨਾਤ ਕੀਤੇ ਗਏ ਹਨ।