
ਰਿਕਟਰ ਪੈਮਾਨੇ 'ਤੇ 6.1 ਸੀ ਤੀਬਰਤਾ
ਕੋਲਕਾਤਾ: ਮਿਆਂਮਾਰ ਅਤੇ ਭਾਰਤ ਦੀ ਸਰਹੱਦ 'ਤੇ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਅਤੇ ਮਿਜ਼ੋਰਮ ਦੇ ਥੇਂਜੌਲ ਵਿੱਚ ਵੀ ਮਹਿਸੂਸ ਕੀਤੇ ਗਏ।
Earthquake
ਦੱਸਿਆ ਜਾ ਰਿਹਾ ਹੈ ਕਿ ਇੱਥੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਸੀ। ਹਾਲਾਂਕਿ ਕਿਧਰੇ ਵੀ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਯੂਰਪੀਅਨ-ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਨੇ ਆਪਣੀ ਵੈੱਬਸਾਈਟ ‘ਤੇ ਇਹ ਜਾਣਕਾਰੀ ਦਿੱਤੀ।
Earthquake
20 ਨਵੰਬਰ ਨੂੰ ਗੁਹਾਟੀ ਅਤੇ ਆਸਾਮ ਦੇ ਹੋਰ ਹਿੱਸਿਆਂ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਦਿਨ ‘ਚ 1.12 ਵਜੇ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਪਾਇਆ ਗਿਆ।
Earthquake