ਮਾਨ ਸਰਕਾਰ ਨੇ ਗਾਰੰਟੀ ਕੀਤੀ ਪੂਰੀ ਇਸ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ

By : GAGANDEEP

Published : Nov 26, 2022, 6:40 pm IST
Updated : Nov 26, 2022, 6:40 pm IST
SHARE ARTICLE
CM  Bhagwant MANN
CM Bhagwant MANN

ਸਾਲ 2015 ਤੋਂ ਬੰਦ ਪਈ ਝਾਰਖੰਡ ਦੀ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਦਸੰਬਰ ਤੋਂ ਹੋਵੇਗੀ ਸ਼ੁਰੂ

 

ਚੰਡੀਗੜ੍ਹ: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”

ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement