ਸਕਾਰਪੀਓ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ, ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਦੇ ਸੁਕਲੀ ਪਿੰਡ ਵਿੱਚ ਰਾਸ਼ਟਰੀ ਰਾਜਮਾਰਗ 49 'ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਅਤੇ ਬਰਾਤੀਆਂ ਨਾਲ ਭਰੀ ਸਕਾਰਪੀਓ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਪੰਜ ਬਰਾਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਮ੍ਰਿਤਕ ਸੜਕ ਪਾਰਾ, ਸ਼ਾਂਤੀ ਨਗਰ, ਨਵਾਂਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਸਾਰੇ ਬਰਾਤ ਤੋਂ ਵਾਪਸ ਨਵਾਂਗੜ੍ਹ ਆ ਰਹੇ ਸਨ ਉਦੋਂ ਹੀ ਸੁਕਲੀ ਨੇੜੇ ਇਹ ਹਾਦਸਾ ਵਾਪਰਿਆ। ਸੂਚਨਾ ਮਿਲਣ 'ਤੇ ਜਾਂਜਗੀਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ਾਂ ਦਾ ਪੋਸਟਮਾਰਟਮ ਕਰਕੇ ਪ੍ਰਵਾਰਕ ਮੈਂਬਰਾਂ ਦੀ ਸੌਂਪੀਆਂ ਜਾਣਗੀਆਂ
