
ਕਿਹਾ ਕਿਸਾਨਾਂ ਦੀ ਸੇਵਾ ਕਰਨਾ ਸਾਡਾ ਪਹਿਲਾ ਫਰਜ਼
ਨਵੀਂ ਦਿੱਲੀ : ਦਿੱਲੀ ਬਾਰਡਰ ਬਾਰਡਰਾਂ ‘ਤੇ ਬੈਠੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਕਰਨਾ ਸਾਡਾ ਪਹਿਲਾ ਫਰਜ਼ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਦਿੱਲੀ ਬਾਰਡਰ ਕੀਤਾ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅੱਤ ਦੀ ਸਰਦੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਸੇਵਾ ਕਰਨਾ ਸਾਡਾ ਪਹਿਲਾ ‘ਤੇ ਮੁੱਢਲਾ ਫਰਜ਼ ਹੈ । ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿਚ ਕਿਸਾਨਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਕੰਬਲ, ਕੋਟ, ਕੋਟੀਆਂ, ਜ਼ੁਰਾਬਾਂ ਅਤੇ ਦਸਤਾਨੇ ਆਦਿ ਹਨ।
photoਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਕੜਾਕੇ ਦੀ ਠੰਢ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦੀ ਪ੍ਰਾਪਤ ਕਰ ਚੁੱਕੇ ਹਨ, ਸ਼ਹੀਦ ਹੋ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਸਾਡੀ ਟੀਮ ਦੀ ਪੂਰੀ ਹਮਦਰਦੀ ਹੈ । ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਵਿਸ਼ੇਸ਼ ਤੌਰ ‘ਤੇ ਹੱਲ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ । ਇੱਥੇ ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਸੰਘਰਸ਼ 30ਵੇਂ ਦਿਨ ਵਿਚ ਪਹੁੰਚ ਗਿਆ ਹੈ , ਕੇਂਦਰ ਸਰਕਾਰ ਦੇ ਖਿਲਾਫ ਚੱਲ ਰਹੇ ਸੰਘਰਸ਼ ਵਿਚ ਵੱਖ ਵੱਖ ਸਮਾਜਸੇਵੀ ਜਥੇਬੰਦੀਆਂ ਕਿਸਾਨਾਂ ਦੀ ਹਮਾਇਤ ਵਿੱਚ ਆ ਰਹੀਆਂ ਹਨ ,
photoਇਸ ਤੋਂ ਇਲਾਵਾ ਪੰਜਾਬ ਦੇ ਪਾਲੀਵੁੱਡ ਸਟਾਰ ਅਤੇ ਗਾਇਕਾਂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿਚ ਗੀਤ ਗਾ ਕੇ ਕਿਸਾਨੀ ਸੰਘਰਸ਼ ਵਿਚ ਲੋਕਾਂ ਨੂੰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ। ਇਸੇ ਲੜੀ ਤਹਿਤ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਵੀ ਗੱਡੀਆਂ ਭਰ ਕੇ ਕਿਸਾਨਾਂ ਦੀ ਹਮਾਇਤ ਵਿੱਚ ਪਹੁੰਚੀ ਹੈ। ਕਿਸਾਨਾਂ ਜ਼ਰੂਰੀ ਸਮਾਨ ਮੁਹੱਇਆ ਕਰਵਾਇਆ ਜਾ ਰਿਹਾ ਹੈ।