
ਖੇਤੀ ਕਾਨੂੰਨ ਵਾਪਸ ਲੈ ਕੇ ਆਉਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ਹੈ।
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਨੂੰ ਮੁੜ ਲਿਆਉਣ ਬਾਰੇ ਸਾਫ ਕਰਦਿਆਂ ਕਿਹਾ, ''ਖੇਤੀ ਕਾਨੂੰਨ ਵਾਪਸ ਲੈ ਕੇ ਆਉਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ਹੈ। ਕਿਸਾਨਾਂ ਦਾ ਮਾਣ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਸੀ। ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਢੱਕਣ ਲਈ ਭਰਮ ਫੈਲਾਉਣ ਦਾ ਨਕਾਰਾਤਮਕ ਕੰਮ ਕਰ ਰਹੀ ਹੈ, ਕਿਸਾਨਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।''
Narendra Singh tomar twt
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਵਲੋਂ ਇੱਕ ਬਿਆਨ ਦਿਤਾ ਗਿਆ ਸੀ ਕਿ ਖੇਤੀ ਕਾਨੂੰਨ ਦੀ ਵਾਪਸੀ ਹੋਈ ਹੈ। ਸਰਕਾਰ ਇੱਕ ਕਦਮ ਪਿੱਛੇ ਹੋਈ ਹੈ ਅਸੀਂ ਫਿਰ ਅੱਗੇ ਵਧਾਂਗੇ।
Narendra Tomar
ਹਾਲਾਂਕਿ ਉਨ੍ਹਾਂ ਨੇ ਕੁਝ ਵੀ ਸਾਫ ਨਹੀਂ ਕਿਹਾ ਸੀ ਪਰ ਉਨ੍ਹਾਂ ਦੇ ਇਸ ਬਿਆਨ ਨੂੰ ਵਿਰੋਧੀ ਪਾਰਟੀਆਂ ਅਤੇ ਹੋਰ ਲੋਕਾਂ ਵਲੋਂ ਇਹ ਮੰਨਿਆ ਜਾ ਰਿਹਾ ਸੀ ਕਿ ਉਹ ਖੇਤੀ ਕਾਨੂੰਨ ਫਿਰ ਤੋਂ ਲਿਆ ਸਕਦੇ ਹਨ। ਪਰ ਅੱਜ ਮੰਤਰੀ ਤੋਮਰ ਨੇ ਇਹ ਸਾਫ਼ ਕਰ ਦਿਤਾ ਹੈ ਕਿ ਸਰਕਾਰ ਦੀ ਅਜਿਹੀ ਕੋਈ ਵੀ ਮਨਸ਼ਾ ਨਹੀਂ ਹੈ।