
'ਖੇਤੀਬਾੜੀ ਮੰਤਰੀ ਵਲੋਂ ਦਿਤਾ ਇਹ ਬਿਆਨ ਦੇਸ਼ ਭਰ ਦੇ ਕਿਸਾਨਾਂ ਨਾਲ ਧੋਖ਼ਾ ਕਰਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨੀਵਾਂ ਦਿਖਾਉਣ ਵਾਲਾ ਹੈ'
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਵਲੋਂ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਦਿੱਤੇ ਗਏ ਤਾਜ਼ਾ ਬਿਆਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
Rakesh tikait
ਉਨ੍ਹਾਂ ਕਿਹਾ ਕਿ ਉਹਨਾਂ ਦਾ ਬਿਆਨ ਕਿਸਾਨਾਂ ਨਾਲ ਧੋਖਾ ਕਰਨ ਵਾਲਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨੀਵਾਂ ਵਿਖਾਉਣ ਵਾਲਾ ਹੈ। ਨਰਿੰਦਰ ਤੋਮਰ ਨੇ ਸ਼ੁੱਕਰਵਾਰ ਨੂੰ ਨਾਗਪੁਰ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸੰਕੇਤ ਦਿੱਤਾ ਸੀ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰ ਨਿਰਾਸ਼ ਨਹੀਂ ਹੈ, ਅਸੀਂ ਇਕ ਕਦਮ ਪਿੱਛੇ ਹਟ ਗਏ ਹਾਂ, ਫਿਰ ਅੱਗੇ ਵਧਾਂਗੇ।
Rakesh Tikait
ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਟਵੀਟ ਕਰਦਿਆਂ ਲਿਖਿਆ, 'ਅਸੀਂ ਇੱਕ ਕਦਮ ਪਿੱਛੇ ਹਟੇ ਹਾਂ ਫਿਰ ਅੱਗੇ ਵਧਾਂਗੇ', ਨਾਗਪੁਰ ਵਿਚ ਖੇਤੀਬਾੜੀ ਮੰਤਰੀ ਵਲੋਂ ਦਿਤਾ ਇਹ ਬਿਆਨ ਦੇਸ਼ ਭਰ ਦੇ ਕਿਸਾਨਾਂ ਨਾਲ ਧੋਖ਼ਾ ਕਰਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨੀਵਾਂ ਦਿਖਾਉਣ ਵਾਲਾ ਹੈ। ਭਾਰਤੀ ਕਿਸਾਨ ਯੂਨੀਅਨ ਇਹੋ ਜਿਹੇ ਗ਼ੈਰ-ਜ਼ਿੰਮੇਵਾਰਾਨਾਂ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਯਾਦ ਰਹੇ ਕਿਸਾਨਾਂ ਲਈ ਦਿੱਲੀ ਦੂਰ ਨਹੀਂ।
हम एक कदम पीछे हटे हैं, फिर आगे बढ़ेंगे नागपुर में कृषि मंत्री का यह बयान देशभर के किसानों के साथ छल वाला और देश के प्रधानमंत्री को भी नीचा दिखाने वाला है। भाकियू ऐसे गैरजिम्मेदाराना बयान की घोर निंदा करती है। स्मरण रहे किसानों के लिए दिल्ली दूर नहीं।#FarmLaws @ANI @PTI_News pic.twitter.com/GOEGB5IT48
— Rakesh Tikait (@RakeshTikaitBKU) December 26, 2021