ਜੱਜਾਂ ਦੀ ਸੇਵਾਮੁਕਤੀ ਉਮਰ ਵਧਾਉਣ ਨਾਲ ਬਿਹਤਰ ਕੰਮ ਨਾ ਕਰਨ ਵਾਲਿਆਂ ਦੀਆਂ ਸੇਵਾਵਾਂ ਵੀ ਵਧਣਗੀਆਂ
Published : Dec 26, 2022, 4:42 pm IST
Updated : Dec 26, 2022, 4:42 pm IST
SHARE ARTICLE
Increasing the retirement age of judges will also increase the services of non-performing judges
Increasing the retirement age of judges will also increase the services of non-performing judges

ਨਿਆਂ ਵਿਭਾਗ ਨੇ ਇਸ ਬਾਰੇ ਸੰਸਦੀ ਕਮੇਟੀ ਨੂੰ ਇਕ ਰਿਪੋਰਟ ਸੌਂਪੀ

 

ਨਵੀਂ ਦਿੱਲੀ: ਸੁਪਰੀਮ ਕੋਰਟ ਤੇ ਹਾਈ ਕੋਰਟਾਂ ਦੇ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਨਾਲ ਬਿਹਤਰ ਕੰਮ ਨਾ ਕਰਨ ਵਾਲੇ ਜੱਜਾਂ ਦੀ ਸੇਵਾ ਦੇ ਸਾਲਾਂ ਦਾ ਵਿਸਤਾਰ ਹੋ ਸਕਦਾ ਹੈ ਤੇ ਸਰਕਾਰੀ ਕਰਮਚਾਰੀਆਂ ਵੱਲੋਂ ਵੀ ਇਸ ਤਰ੍ਹਾਂ ਦੀ ਮੰਗ ਉਠਾਉਣ ਉਤੇ ਇਸ ਦਾ ਵਿਆਪਕ ਪ੍ਰਭਾਵ ਹੋ ਸਕਦਾ ਹੈ। ਨਿਆਂ ਵਿਭਾਗ ਨੇ ਇਕ ਸੰਸਦੀ ਕਮੇਟੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਵਿਭਾਗ ਨੇ ਕਿਹਾ ਕਿ ਉੱਚ ਨਿਆਂਪਾਲਿਕਾ ਵਿਚ ਨਿਯੁਕਤੀਆਂ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਉਪਾਅ ਦੇ ਨਾਲ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਉਤੇ ਵਿਚਾਰ ਕੀਤਾ ਜਾਵੇਗਾ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਨੂੰ ਜਾਣਕਾਰੀ ਦਿੱਤੀ ਸੀ ਕਿ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ। 
ਨਿਆਂ ਵਿਭਾਗ ਨੇ ਇਸ ਬਾਰੇ ਸੰਸਦੀ ਕਮੇਟੀ ਨੂੰ ਇਕ ਰਿਪੋਰਟ ਸੌਂਪੀ ਹੈ। ਕਮੇਟੀ ਦੀ ਪ੍ਰਧਾਨਗੀ ਭਾਜਪਾ ਦੇ ਸੰਸਦ ਮੈਂਬਰ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਕਰ ਰਹੇ ਹਨ। ਕਾਨੂੰਨ ਤੇ ਨਿਆਂ ਮੰਤਰਾਲੇ ਦੇ ਇਕ ਵਿਭਾਗ ਵੱਲੋਂ ਸੌਂਪੀ ਰਿਪੋਰਟ ਵਿਚ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਸੰਭਾਵਨਾ ਸਣੇ ਨਿਆਂਇਕ ਪ੍ਰਕਿਰਿਆ ਤੇ ਸੁਧਾਰਾਂ ਦੇ ਵੇਰਵੇ ਸ਼ਾਮਲ ਸਨ। 
ਵਿਭਾਗ ਨੇ ਸੁਝਾਅ ਦਿੱਤਾ ਕਿ ਲਟਕੇ ਮਾਮਲਿਆਂ ਨੂੰ ਘੱਟ ਕਰਨ ਤੇ ਨਿਆਂਪਾਲਿਕਾ ਵਿਚ ਪਾਰਦਰਸ਼ਤਾ ਲਿਆਉਣ ਦੇ ਨਾਲ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਉਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਵਿਭਾਗ ਨੇ ਕਿਹਾ ਕਿ ਸੇਵਾਮੁਕਤੀ ਦੀ ਉਮਰ ਵਧਾਉਣ ਨਾਲ ਟ੍ਰਿਬਿਊਨਲ ਪ੍ਰੀਜ਼ਾਈਡਿੰਗ ਅਧਿਕਾਰੀਆਂ ਤੇ ਸੇਵਾਮੁਕਤ ਜੱਜਾਂ ਤੋਂ ਵਾਂਝੇ ਰਹਿ ਜਾਣਗੇ। 
ਉਨ੍ਹਾਂ ਕਿਹਾ ਕਿ ਇਸ  ਦਾ ਵਿਆਪਕ ਪ੍ਰਭਾਵ ਹੋਵੇਗਾ, ਕਿਉਂਕਿ ਕੇਂਦਰ ਤੇ ਰਾਜ ਪੱਧਰ ਉਤੇ ਸਰਕਾਰੀ ਕਰਮਚਾਰੀ, ਪੀਐੱਸਯੂ, ਕਮਿਸ਼ਨ ਆਦਿ ਇਸ ਤਰ੍ਹਾਂ ਦੀ ਮੰਗ ਉਠਾ ਸਕਦੇ ਹਨ। ਇਸ ਲਈ ਇਸ ਮੁੱਦੇ ਦੀ ਸੰਪੂਰਨ ਜਾਂਚ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਜੱਜ 65 ਸਾਲ ਦੀ ਉਮਰ ਵਿਚ ਸੇਵਾਮੁਕਤ ਹੁੰਦੇ ਹਨ, ਤੇ ਦੇਸ਼ ਦੇ 25 ਹਾਈ ਕੋਰਟ ਦੇ ਜੱਜ 62 ਸਾਲ ਦੀ ਉਮਰ ਵਿਚ ਸੇਵਾਮੁਕਤ ਹੁੰਦੇ ਹਨ।

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement