
ਉਨ੍ਹਾਂ ਟਵੀਟ ਕਰ ਕੇ ਕਿਹਾ ਕਿ 'ਵੀਰ ਬਾਲ ਦਿਵਸ' 'ਤੇ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਲਾਮ ਕਰਦੇ ਹਾਂ
ਲਖਨਊ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਆਪਣੇ ਸਰਕਾਰੀ ਨਿਵਾਸ 'ਤੇ ਆਯੋਜਿਤ ਪ੍ਰੋਗਰਾਮ 'ਚ 'ਵੀਰ ਬਾਲ ਦਿਵਸ' 'ਤੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੁੱਤਰਾਂ ਨੂੰ ਸ਼ਰਧਾਂਜਲੀ ਦਿੱਤੀ।
ਉਨ੍ਹਾਂ ਟਵੀਟ ਕਰ ਕੇ ਕਿਹਾ ਕਿ 'ਵੀਰ ਬਾਲ ਦਿਵਸ' 'ਤੇ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਲਾਮ ਕਰਦੇ ਹਾਂ! ਸਾਹਿਬਜ਼ਾਦਿਆਂ ਦੀ ਪਵਿੱਤਰ ਕੁਰਬਾਨੀ ਸਾਨੂੰ ਸਾਰਿਆਂ ਨੂੰ ਯੁੱਗਾਂ ਤੱਕ ਦੇਸ਼ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਦੀ ਰਹੇਗੀ।
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਨ। ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।