Veer Bal Diwas: ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ: ਅਮਿਤ ਸ਼ਾਹ
Published : Dec 26, 2023, 12:50 pm IST
Updated : Dec 26, 2023, 12:50 pm IST
SHARE ARTICLE
Amit Shah pay tribute to chaar sahibzaade on Veer Bal Diwas
Amit Shah pay tribute to chaar sahibzaade on Veer Bal Diwas

ਕੇਂਦਰੀ ਗ੍ਰਹਿ ਮੰਤਰੀ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

Veer Bal Diwas: ਨਵੀਂ ਦਿੱਲੀ:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ 'ਵੀਰ ਬਾਲ ਦਿਵਸ' 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਅਪਣੇ ਧਰਮ ਦੀ ਰਾਖੀ ਕਰਦਿਆਂ ਅਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ, “ਵੀਰ ਬਾਲ ਦਿਵਸ ਮੌਕੇ ਮੈਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਨਮਨ ਕਰਦਾ ਹਾਂ। ਪਰਮ ਹਿੰਮਤ ਨਾਲ ਉਹ ਬੇਰਹਿਮ ਮੁਗਲ ਸ਼ਾਸਨ ਦੇ ਵਿਰੁਧ ਖੜ੍ਹੇ ਹੋਏ ਅਤੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਨੇ ਸ਼ਹਾਦਤ ਦੀ ਚੋਣ ਕੀਤੀ। ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

ਸ਼ਾਹ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ' ਐਲਾਨ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਕੁਰਬਾਨੀ ਦੀ ਗਾਥਾ ਦੇਸ਼ ਅਤੇ ਦੁਨੀਆਂ ਦੇ ਕੋਨੇ-ਕੋਨੇ 'ਚ ਫੈਲਾਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਵਿਚ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਪ੍ਰਧਾਨ ਮੰਤਰੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।

 (For more Punjabi news apart from Amit Shah pay tribute to chaar sahibzaade on Veer Bal Diwas, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement