
Delhi Weather Update:
Weather Update: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਦਿੱਲੀ ਮੌਸਮ ਵਿਗਿਆਨ ਕੇਂਦਰ ਮੁਤਾਬਕ 26 ਤੋਂ 29 ਦਸੰਬਰ ਤੱਕ ਲਗਾਤਾਰ ਤਿੰਨ ਦਿਨ ਪੂਰੇ ਦਿੱਲੀ ਐਨਸੀਆਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਤਾਪਮਾਨ ਡਿੱਗਣ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 26 ਅਤੇ 28 ਦਸੰਬਰ ਦੀ ਦੇਰ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦਿੱਲੀ 'ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਔਸਤ ਤਾਪਮਾਨ ਨਾਲੋਂ 1.5 ਡਿਗਰੀ ਘੱਟ ਹੈ। ਕ੍ਰਿਸਮਸ ਵਾਲੇ ਦਿਨ ਯਾਨੀ ਬੁੱਧਵਾਰ ਨੂੰ ਦਿੱਲੀ 'ਚ ਹਵਾ ਦੀ ਗੁਣਵੱਤਾ ਦਾ ਪੱਧਰ 'ਬਹੁਤ ਖਰਾਬ' ਸ਼੍ਰੇਣੀ 'ਚ ਰਿਹਾ।
ਬੁੱਧਵਾਰ ਸ਼ਾਮ 4 ਵਜੇ ਤੱਕ ਦਿੱਲੀ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 336 ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਮੁਤਾਬਕ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਰਹੀ। ਇਸ ਤੋਂ ਪਹਿਲਾਂ ਵਾਤਾਵਰਨ ਨੂੰ ‘ਗੰਭੀਰ’ ਸ਼੍ਰੇਣੀ ਵਿਚ ਦਰਜ ਕੀਤਾ ਜਾਂਦਾ ਸੀ। ਦਿੱਲੀ 'ਚ ਨਮੀ ਦਾ ਪੱਧਰ 67 ਤੋਂ 100 ਫੀਸਦੀ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲੀਅਨ ਖੇਤਰ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਸਕਦੀ ਹੈ।