Ex-IAS Parampal Kaur News: ਸਾਬਕਾ IAS ਪਰਮਪਾਲ ਕੌਰ ਮਲੂਕਾ ਨੇ CAT ਨੂੰ ਦਾਇਰ ਕੀਤੀ ਪਟੀਸ਼ਨ, ਆਪਣਾ ਅਸਤੀਫ਼ਾ ਵਾਪਸ ਲੈਣ ਦੀ ਪ੍ਰਗਟਾਈ ਇੱਛਾ
Published : Dec 26, 2024, 4:46 pm IST
Updated : Dec 26, 2024, 4:46 pm IST
SHARE ARTICLE
Ex-IAS Parampal Kaur Maluka filed petition to CAT
Ex-IAS Parampal Kaur Maluka filed petition to CAT

Ex-IAS Parampal Kaur News: 9 ਮਈ 2024 ਨੂੰ ਪਰਮਪਾਲ ਕੌਰ ਮਲੂਕਾ ਨੇ ਦਿੱਤਾ ਸੀ ਅਸਤੀਫ਼ਾ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਦੇ ਚੰਡੀਗੜ੍ਹ ਬੈਂਚ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਉਸ ਨੂੰ ਇਸ ਸਾਲ 9 ਮਈ ਨੂੰ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਸ ਨੂੰ ਸਵੈ-ਇੱਛਤ ਸੇਵਾਮੁਕਤੀ ਮੰਨਿਆ ਜਾਵੇ ਅਤੇ ਇਸ ਸਾਲ 10 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਸਾਰੇ ਲਾਭ ਪ੍ਰਦਾਨ ਕੀਤੇ ਜਾਣ।

ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਪਰਮਪਾਲ ਨੇ ਐਡਵੋਕੇਟ ਜੀਐਸ ਪਟਵਾਲੀਆ ਰਾਹੀਂ ਦਾਇਰ ਅਰਜ਼ੀ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਦੇ ਦਬਾਅ ਹੇਠ ਅਸਤੀਫਾ ਪੱਤਰ ਸੌਂਪਿਆ ਗਿਆ ਸੀ ਕਿਉਂਕਿ ਸਰਕਾਰ ਉਸ ਨੂੰ ਬਕਾਇਆ ਸਰਟੀਫਿਕੇਟ/ਐਨਓਸੀ ਦੇਣ ਤੋਂ ਇਨਕਾਰ ਕਰ ਰਹੀ ਸੀ। 

ਜਦੋਂ ਕਿ ਉਹ ਪਹਿਲਾਂ ਹੀ 10 ਅਪ੍ਰੈਲ ਦੇ ਹੁਕਮਾਂ ਤਹਿਤ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲੈ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ 'ਤੇ ਤਾਇਨਾਤ ਰਹਿੰਦਿਆਂ ਉਨ੍ਹਾਂ ਨੇ ਨਿੱਜੀ ਅਤੇ ਘਰੇਲੂ ਕਾਰਨਾਂ ਕਰਕੇ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲਈ ਬੇਨਤੀ ਕੀਤੀ ਸੀ।

ਜਦੋਂ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਉਸਦੀ ਅਰਜ਼ੀ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਸ ਨੇ ਗ੍ਰਹਿ ਮੰਤਰਾਲੇ ਕੋਲ ਪਹੁੰਚ ਕੀਤੀ ਅਤੇ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ ਕਿਉਂਕਿ ਇਹ ਕੇਡਰ ਕੰਟਰੋਲਿੰਗ ਅਥਾਰਟੀ ਸੀ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸਵੈ-ਇੱਛਤ ਸੇਵਾਮੁਕਤੀ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement