Veer Bal Diwas: ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਲਖਨਊ ’ਚ ਹੋਇਆ ਇਤਿਹਾਸਕ ਇਕੱਠ

By : PARKASH

Published : Dec 26, 2024, 2:18 pm IST
Updated : Dec 26, 2024, 2:18 pm IST
SHARE ARTICLE
Historic gathering held in Lucknow to pay tribute to Sahibzadas on Veer Bal Diwas
Historic gathering held in Lucknow to pay tribute to Sahibzadas on Veer Bal Diwas

Veer Bal Diwas: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ ਕਈ ਆਗੂਆਂ ਨੇ ਸਾਹਿਬਜ਼ਾਦਿਆਂ ਨੂੰ ਕੀਤਾ ਸਿਜਦਾ

 

Veer Bal Diwas: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ ਵੀਰ ਬਾਲ ਦਿਵਸ ’ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਇਤਿਹਾਸਕ ਪ੍ਰੋਗਰਾਮ ਦਾ ਆਯੋਜਨ ਕੀਤਾ। ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਆਗਮਨ ’ਤੇ ਪਾਠ ਕਰ ਕੇ ਧਾਰਮਕ ਸਦਭਾਵਨਾ ਅਤੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਵੀਰ ਬਾਲ ਦਿਵਸ ਦੇ ਮੌਕੇ ’ਤੇ ਮੁੱਖ ਮੰਤਰੀ ਨਿਵਾਸ ’ਤੇ ਇਤਿਹਾਸਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਬ੍ਰਜੇਸ਼ ਪਾਠਕ, ਕੈਬਨਿਟ ਮੰਤਰੀ ਸਵਤੰਤਰਦੇਵ ਸਿੰਘ, ਰਾਜ ਮੰਤਰੀ ਬਲਦੇਵ ਸਿੰਘ ਔਲਖ, ਭਾਜਪਾ ਦੇ ਸੂਬਾ ਪ੍ਰਧਾਨ ਭੁਪਿੰਦਰ ਚੌਧਰੀ ਸਮੇਤ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕ ਮੌਜੂਦ ਸਨ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖ਼ੁਦ ਅਪਣੇ ਨਿਵਾਸ ਸਥਾਨ ’ਤੇ ਲੈ ਕੇ ਆਏ ਤੇ ਇਸ ਤੋਂ ਬਾਅਦ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ। ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਕਰਵਾਇਆ ਗਿਆ ਇਤਿਹਾਸਕ ਜੋੜ ਮੇਲ ਸੀ। ਇਸ ਪ੍ਰੋਗਰਾਮ ਵਿਚ ਸਿੱਖ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਾਹਿਬਜ਼ਾਦਿਆਂ ਤੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਪ੍ਰੇਰਨਾਦਾਇਕ ਦਸਿਆ।

ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਪਣੇ ਸੰਬੋਧਨ ਵਿਚ ਕਿਹਾ, “ਸਿੱਖ ਗੁਰੂਆਂ ਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਕੁਰਬਾਨੀ ਭਾਰਤੀ ਸੰਸਕ੍ਰਿਤੀ ਅਤੇ ਧਰਮ ਦੀ ਰਖਿਆ ਲਈ ਦਿਤੀ ਗਈ ਇਕ ਵਿਲੱਖਣ ਮਿਸਾਲ ਹੈ। ਆਉਣ ਵਾਲੀਆਂ ਪੀੜ੍ਹੀਆਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਦੀ ਬਹਾਦਰੀ ਅਤੇ ਸ਼ਹੀਦੀ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਵੀਰ ਬਾਲ ਦਿਵਸ ਦਾ ਆਯੋਜਨ ਦੇਸ਼ ਦੀ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਇਕ ਯਤਨ ਹੈ।”
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement