
ਇਸ ਹਮਲੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ
Yamunanagar Firing News: ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਲੱਖਾ ਖੇੜੀ ਵਿਚ ਸਵੇਰੇ ਕਰੀਬ 8.15 ਵਜੇ ਗੋਲੀਬਾਰੀ ਦੀ ਘਟਨਾ ਕਾਰਨ ਦਹਿਸ਼ਤ ਫੈਲ ਗਈ।
ਦਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਜਿੰਮ ਕਰਨ ਤੋਂ ਬਾਅਦ ਕਾਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ, ਜਦੋਂ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿਤੀਆਂ।
ਇਸ ਹਮਲੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਐਸਪੀ ਰਾਜੀਵ ਦੇਸਵਾਲ ਨੇ ਦਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਟੀਮ ਮੌਕੇ 'ਤੇ ਮੌਜੂਦ ਹੈ ਅਤੇ ਸਬੂਤ ਇਕੱਠੇ ਕਰਨ 'ਚ ਲੱਗੀ ਹੋਈ ਹੈ। ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਪਿੱਛੇ ਦਾ ਕਾਰਨ ਅਜੇ ਸਪਸ਼ਟ ਨਹੀਂ ਹੋਇਆ ਹੈ। ਮੁੱਢਲੀ ਜਾਂਚ ਮੁਤਾਬਕ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੋ ਸਕਦਾ ਹੈ। ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ।