ਆਂਧਰਾ ਪ੍ਰਦੇਸ਼ ਦੇ ਨੰਦਿਆਲ ਵਿਚ ਵੱਡਾ ਹਾਦਸਾ, 4 ਲੋਕਾਂ ਦੀ ਮੌਤ
Published : Dec 26, 2025, 11:57 am IST
Updated : Dec 26, 2025, 11:57 am IST
SHARE ARTICLE
Accident in  Andhra Pradesh's Nandyal News
Accident in Andhra Pradesh's Nandyal News

ਕਾਰ ਤੇ ਬੱਸ ਦੀ ਆਪਸ ਵਿਚ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

Accident in  Andhra Pradesh's Nandyal News: ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ-40 'ਤੇ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵੀਰਵਾਰ ਦੇਰ ਰਾਤ ਵਾਪਰਿਆ।

ਤੇਜ਼ ਰਫ਼ਤਾਰ ਕਾਰ ਨੰਦਿਆਲ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਕਾਰ ਤੋਂ ਆਪਣਾ ਕੰਟਰੋਲ ਗੁਆ ਬੈਠਾ ਤੇ ਕਾਰ ਇੱਕ ਡਿਵਾਈਡਰ ਨਾਲ ਟਕਰਾਉਂਦੀ ਹੋਈ ਉਲਟ ਲੇਨ ਵਿੱਚ ਜਾ ਵੜੀ ਅਤੇ ਅਰੁਣਾਚਲਮ ਜਾ ਰਹੀ ਇੱਕ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਬੱਸ ਨਾਲ ਟਕਰਾ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੋ ਜ਼ਖ਼ਮੀਆਂ ਨੂੰ ਨੰਦਿਆਲ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਲਾਗੱਡਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕੇ. ਪ੍ਰਮੋਦ ਕੁਮਾਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਜਾਂ ਡਰਾਈਵਰ ਦੀ ਥਕਾਵਟ ਕਾਰਨ ਹੋਇਆ ਹੈ। ਬੱਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਦੂਜੀ ਬੱਸ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement