ਰਾਜਪਥ 'ਤੇ ਪੰਜਾਬ ਦੀ ਝਾਕੀ 'ਚ ਦਿਸਿਆ ਬਾਬੇ ਨਾਨਕ ਦੇ ਸੰਦੇਸ਼
Published : Jan 27, 2020, 8:27 am IST
Updated : Jan 27, 2020, 8:34 am IST
SHARE ARTICLE
File photo
File photo

'ਕਿਰਤ ਕਰੋ, ਨਾਪ ਜਪੋ ਅਤੇ ਵੰਡ ਛਕੋ' 'ਤੇ ਅਧਾਰਿਤ ਸੀ ਪੰਜਾਬ ਦੀ ਝਾਕੀ

ਨਵੀਂ ਦਿੱਲੀ- ਦਿੱਲੀ ਦੇ ਰਾਜਪਥ 'ਤੇ ਗਣਤੰਤਰ ਦਿਵਸ ਦੀ ਪ੍ਰੇਡ ਮੌਕੇ ਵੱਖ-ਵੱਖ ਸੂਬਿਆਂ ਦੀ ਸੁੰਦਰ ਝਾਕੀਆਂ ਦੇਖਣ ਨੂੰ ਮਿਲੀਆਂ ਪਰ ਇਸ ਦੌਰਾਨ ਪੰਜਾਬ ਦੀ ਝਾਕੀ ਸਭ ਤੋਂ ਜ਼ਿਆਦਾ ਖਿੱਚ ਦਾ ਕੇਂਦਰ ਰਹੀ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' 'ਤੇ ਅਧਾਰਿਤ ਸੀ। ਪੰਜਾਬ ਦੀ ਇਸ ਝਾਕੀ ਵਿਚ ਬਾਬੇ ਨਾਨਕ ਦੇ ਇਸ ਸੰਦੇਸ਼ ਨੂੰ ਬਾਖ਼ੂਬੀ ਦਰਸਾਇਆ ਗਿਆ। ਪੰਜਾਬ ਦੀ ਇਹ ਝਾਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ।

File PhotoFile Photo

 ਪੰਜਾਬ ਦੀ ਇਸ ਝਾਕੀ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ। ਇਸ ਵਿਚ ਕੁੱਝ ਲੋਕਾਂ ਨੂੰ ਖੇਤਾਂ ਵਿਚ ਕੰਮ ਕਰਦੇ ਹੋਇਆ ਦਿਖਾਇਆ ਗਿਆ, ਜਿਸ ਤੋਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਸਾਰਿਆਂ ਨੂੰ ਕਿਰਤ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਕੁੱਝ ਗੁਰਸਿੱਖਾਂ ਨੂੰ ਗੁਰਬਾਣੀ ਕੀਰਤਨ ਕਰਦੇ ਹੋਏ ਵੀ ਦਿਖਾਇਆ ਗਿਆ ਸੀ। ਜਿਸ ਤੋਂ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਸਾਨੂੰ ਕਿਰਤ ਕਰਨ ਦੇ ਨਾਲ-ਨਾਲ ਪ੍ਰਮਾਤਮਾ ਵਾਹਿਗੁਰੂ ਦਾ ਨਾਮ ਵੀ ਜਪਣਾ ਚਾਹੀਦਾ ਹੈ, ਜਿਸ ਨੇ ਸਾਨੂੰ ਸਾਰਿਆਂ ਨੂੰ ਪੈਦਾ ਕੀਤਾ।

File PhotoFile Photo

ਲੰਗਰ ਛਕਦੇ ਤੇ ਵਰਤਾਉਂਦੇ ਹੋਏ ਲੋਕਾਂ ਦਾ ਦ੍ਰਿਸ਼ ਇਹ ਦਰਸਾਉਂਦਾ ਸੀ ਕਿ ਸਾਨੂੰ ਸਾਰਿਆਂ ਨੂੰ ਵੰਡ ਕੇ ਛਕਣਾ ਚਾਹੀਦਾ ਹੈ। ਇਸ ਵਿਚ ਇਕ ਗੁਰਸਿੱਖ ਪੰਗਤ ਵਿਚ ਬੈਠੀ ਸੰਗਤ ਨੂੰ ਲੰਗਰ ਛਕਾਉਂਦਾ ਹੋਇਆ ਦਿਖਾਇਆ ਗਿਆ ਸੀ। ਬਾਬੇ ਨਾਨਕ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪ੍ਰਥਾ ਅੱਜ ਵਿਸ਼ਵ ਦੇ ਹਰ ਕੋਨੇ ਵਿਚ ਚੱਲ ਰਹੀ ਹੈ ਜਿਸ ਵਿਚ ਬਿਨਾਂ ਕਿਸੇ ਭੇਦਭਾਵ ਤੋਂ ਸਾਰੇ ਲੋਕਾਂ ਨੂੰ ਲੰਗਰ ਛਕਾਇਆ ਜਾਂਦਾ ਹੈ।

File PhotoFile Photo

ਇਸੇ ਤਰ੍ਹਾਂ ਇਸ ਝਾਕੀ ਦੇ ਅਗਲੇ ਪਾਸੇ ਬਾਬੇ ਨਾਨਕ ਦੀ ਬਾਣੀ 'ਅੱਵਲ ਅੱਲ੍ਹਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ' ਦਾ ਪ੍ਰਤੀਕ ਬਣਿਆ ਹੋਇਆ ਨਜ਼ਰ ਆ ਰਿਹਾ ਸੀ, ਜੋ ਇਹ ਦਰਸਾਉਂਦਾ ਹੈ ਕਿ ਪ੍ਰਮਾਤਮਾ ਇਕ ਹੈ ਜੋ ਸਭ ਦਾ ਪਾਲਣਹਾਰ ਹੈ। ਝਾਕੀ 'ਤੇ ਗੁਰਦੁਆਰਾ ਸਾਹਿਬ ਦਾ ਸੁੰਦਰ ਮਾਡਲ ਬਣਾਇਆ ਗਿਆ ਸੀ ਜੋ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ। ਝਾਕੀ ਦੇ ਨਾਲ-ਨਾਲ ਇਕ ਸ਼ਬਦ ਵੀ ਸੁਣਾਈ ਦੇ ਰਿਹਾ ਸੀ ਜੋ ਬਾਬੇ ਨਾਨਕ ਦੇ ਸੰਦੇਸ਼ 'ਤੇ ਹੀ ਅਧਾਰਤ ਸੀ।

Manmohan SinghFile Photo

ਦੱਸ ਦਈਏ ਕਿ ਪੰਜਾਬ ਦੀ ਇਸ ਝਾਕੀ ਨੂੰ ਸਾਰਿਆਂ ਨੇ ਬੇਹੱਦ ਪਸੰਦ ਕੀਤਾ ਇਸ ਦੌਰਾਨ ਪੰਜਾਬ ਤੋਂ ਗਏ ਕੁੱਝ ਨੇਤਾ ਝਾਕੀ ਨੂੰ ਦੇਖ ਕੇ ਖ਼ੁਸ਼ ਹੁੰਦੇ ਨਜ਼ਰ ਆਏ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੀ ਝਾਕੀ ਵਿਚ ਬਾਬੇ ਨਾਨਕ ਦਾ ਸੰਦੇਸ਼ ਦੇਖ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਸਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement