
ਧਰਨਾ ਜਾਰੀ ਰੱਖਣ ਵਾਲੀਆਂ ਜਥੇਬੰਦੀਆਂ ਨੂੰ ਸਾਡੀਆਂ ਸ਼ੁਭਕਾਮਨਾਵਾਂ—ਵੀਐਮ ਸਿੰਘ
ਨਵੀਂ ਦਿੱਲੀ: ਕਿਸਾਨ ਟਰੈਕਟਰ ਪਰੇਡ ਮੌਕੇ ਲਾਲ ਕਿਲੇ ‘ਤੇ ਹੋਈ ਹਿੰਸਾ ਤੋਂ ਬਾਅਦ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੇ ਕਿਸਾਨ ਅੰਦੋਲਨ ਤੋਂ ਵੱਖ ਹੋਣ ਦਾ ਫੈਸਲਾ ਲਿਆ ਹੈ। ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਮੁਖੀ ਵੀਐਮ ਸਿੰਘ ਨੇ ਕਿਹਾ ਕਿ ਬੀਤੇ ਦਿਨ ਹੋਈ ਹਿੰਸਾ ਵਿਚ ਸਰਕਾਰ ਦੀ ਵੀ ਗਲਤੀ ਹੈ।
Correction: I can't carry forward protest with someone whose direction is different. I wish them best but VM Singh & Rashtriya Kisan Mazdoor Sangathan* are withdrawing from the protest: VM Singh, Rashtriya Kisan Mazdoor Sangathan & All India Kisan Sangharsh Coordination Committee pic.twitter.com/kXC70UvRWZ
— ANI (@ANI) January 27, 2021
ਉਹਨਾਂ ਨੇ ਸਵਾਲ ਕੀਤਾ ਕਿ ਜਦੋਂ ਕੋਈ 11 ਵਜੇ ਦੀ ਜਗ੍ਹਾ 8 ਵਜੇ ਨਿਕਲ ਰਿਹਾ ਹੈ ਤਾਂ ਉਸ ਸਮੇਂ ਸਰਕਾਰ ਕੀ ਕਰ ਰਹੀ ਸੀ। ਵੀਐਮ ਸਿੰਘ ਨੇ ਕਿਹਾ ਸਰਕਾਰ ਨੂੰ ਪਤਾ ਸੀ ਕਿ ਲਾਲ ਕਿਲ੍ਹੇ ‘ਤੇ ਝੰਡਾ ਫਹਿਰਾਉਣ ਵਾਲੇ ਨੂੰ ਕੁਝ ਸੰਗਠਨਾਂ ਨੇ ਕਰੋੜਾਂ ਰੁਪਏ ਦੇਣ ਦੀ ਗੱਲ ਕਹੀ ਸੀ। ਉਹਨਾਂ ਕਿਹਾ ਭਾਰਤ ਦੇ ਝੰਡੇ ਦੀ ਮਰਿਯਾਦਾ ਨੂੰ ਜਿਸ ਨੇ ਭੰਗ ਕੀਤਾ, ਉਹ ਗਲਤ ਹੈ ਅਤੇ ਜਿਸ ਨੇ ਭੰਗ ਕਰਨ ਦਿੱਤਾ ਉਹ ਗਲਤ ਹੈ।
Farmers Protest
ਵੀਐਮ ਸਿੰਘ ਨੇ ਕਿਹਾ ਕਿ ਉਹਨਾਂ ਨੇ ਇਹ ਅੰਦੋਲਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਸੀ ਪਰ ਇਸ ਦਾ ਰੂਪ ਬਦਲ ਚੁੱਕਾ ਹੈ। ਇਸ ਲਈ ਅਸੀਂ ਇਹਨਾਂ ਲੋਕਾਂ ਦਾ ਸਾਥ ਨਹੀਂ ਦੇਣਾ ਚਾਹੁੰਦੇ। ਇਸ ਦੌਰਾਨ ਕਿਸਾਨ ਆਗੂ ਨੇ ਰਾਕੇਸ਼ ਟਿਕੈਤ ‘ਤੇ ਵੀ ਹਮਲਾ ਬੋਲਿਆ। ਵੀਐਮ ਸਿੰਘ ਨੇ ਕਿਹਾ ਇਸ ਤਰ੍ਹਾਂ ਅੰਦੋਲਨ ਨਹੀਂ ਚੱਲੇਗਾ। ਉਹਨਾਂ ਕਿਹਾ ਕਿ ਅਸੀਂ ਇੱਥੇ ਲੋਕਾਂ ਨੂੰ ਪਿਟਵਾਉਣ ਜਾਂ ਸ਼ਹੀਦ ਕਰਾਉਣ ਨਹੀਂ ਆਏ ਹਾਂ।
Farmers Protest
ਨਾਲ ਹੀ ਉਹਨਾਂ ਨੇ ਇਸ ਮੌਕੇ ਕੇਂਦਰ ਸਰਕਾਰ 'ਤੇ ਵੀ ਸਵਾਲ ਖੜ੍ਹੇ ਕੀਤੇ। ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਕਿਸਾਨਾਂ ਨੂੰ ਲਾਲ ਕਿਲ੍ਹੇ ਤੱਕ ਲੈ ਕੇ ਗਿਆ ਜਾਂ ਜਿਸ ਨੇ ਕਿਸਾਨਾਂ ਨੂੰ ਉਕਸਾਇਆ ਹੈ, ਉਸ ਦੇ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਮੁਖੀ ਠਾਕੁਰ ਭਾਨੂ ਪ੍ਰਤਾਪ ਸਿੰਘ ਨੇ ਵੀ ਅੰਦੋਲਨ ਖਤਮ ਕਰਨ ਦਾ ਐਲਾਨ ਕੀਤਾ ਹੈ।