
ਗਣਤੰਤਰ ਦਿਵਸ ਕੇ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਮਾਮਲੇ ਦਰਜ ਹੋ ਚੁੱਕੇ ਹਨ।
ਨਵੀਂ ਦਿੱਲੀ- ਦਿੱਲੀ ਦੀਆਂ ਸਰਹੱਦਾਂ ਉਤੇ ਬੀਤੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਕਿਸਾਨ ਪਰੇਡ ਕੱਢਣ ਦੇ ਲਈ ਜੋ ਰੂਟ ਅਤੇ ਸਮਾਂ ਤੈਅ ਕੀਤੇ ਗਏ ਸਨ ਉਸਨੂੰ ਨਜਰਅੰਦਾਜ਼ ਕਰਦੇ ਹੋਏ ਕੁਝ ਕਿਸਾਨ ਸਮੇਂ ਤੋਂ ਪਹਿਲਾਂ ਟਿਕਰੀ ਅਤੇ ਸਿੰਘੂ ਬਾਰਡਰ ‘ਤੇ ਲੱਗੇ ਬੈਰੀਕੇਡ ਨੂੰ ਤੋੜਦੇ ਹੋਏ ਰਾਸ਼ਟਰੀ ਰਾਜਧਾਨੀ ਦੀ ਸਰਹੱਦ ਵਿਚ ਦਖਲ ਕਰ ਗਏ।
Delhi Protest
ਕੱਲ੍ਹ ਦੇ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ। ਇਸ ਲਈ ਅੱਜ ਗਣਤੰਤਰ ਦਿਵਸ ਮੌਕੇ ਬੀਤੇ ਦਿਨ ਰਾਜਧਾਨੀ ਦਿੱਲੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਅੱਜ ਦਿੱਲੀ ਪੁਲਿਸ ਵਲੋਂ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ।
ਹਿੰਸਾ ਦੇ ਮਾਮਲੇ ‘ਚ ਹੁਣ ਤੱਕ 22 FIR ਦਰਜ
ਗਣਤੰਤਰ ਦਿਵਸ ਕੇ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਮਾਮਲੇ ਦਰਜ ਹੋ ਚੁੱਕੇ ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਮਗਰੋਂ ਦਿੱਲੀ ਦੀ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਹੋ ਗਈ ਹੈ।
delhi police
ਇਸ ਦੇ ਚਲਦਿਆਂ ਦਿੱਲੀ ਪੁਲਿਸ ਨੇ ਅੱਜ ਦਾਅਵਾ ਕੀਤਾ ਹੈ ਕਿ ਬੀਤੇ ਦਿਨੀਂ ਹੋਈ ਹਿੰਸਾ ਦੌਰਾਨ 300 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਲਾਲ ਕਿਲ੍ਹਾ ਮੈਟਰੋ ਸਟੇਸ਼ਨ ‘ਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।