
ਕਿਹਾ ਕਿ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਹੈ ਉਹ ਪ੍ਰਸ਼ਾਸਨ ਅਤੇ ਬੀਜੇਪੀ ਸਰਕਾਰ ਦੇ ਇਸ਼ਾਰੇ ਉੱਤੇ ਹੀ ਹੋਇਆ ਹੈ,
ਨਵੀਂ ਦਿੱਲੀ : ਕਿਸਾਨ ਦੇਸ਼ ਦੇ ਸਭ ਤੋਂ ਵੱਡੇ ਦੇਸ਼ ਭਗਤ ਹਨ ਉਨ੍ਹਾਂ ਨੂੰ ਬੀਜੇਪੀ ਵਾਲਿਆਂ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਕਿਉਂਕਿ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸਾਡੇ ਪੁਰਖਿਆਂ ਨੇ ਅਥਾਹ ਕੁਰਬਾਨੀਆਂ ਕੀਤੀਆਂ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮੰਨਯੂ ਕੋਹਾੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਰਦਿਆਂ ਕੀਤਾ ।
sanny deolਸੰਯੁਕਤ ਮੋਰਚਾ ਦੇ ਕਿਸਾਨ ਆਗੂ ਅਭਿਮੰਨਯੂ ਕੋਹਾੜ ਨੇ ਕਿਹਾ ਕਿ ਛੱਬੀ ਜਨਵਰੀ ਦੀ ਪਰੇਡ ਦੌਰਾਨ ਦੀਪ ਸਿੱਧੂ ਨੇ ਜੋ ਹਰਕਤ ਕੀਤੀ ਉਸ ਤੋਂ ਲੱਗਦਾ ਹੈ ਕਿ ਉਹ ਸਿੱਧੇ ਰੂਪ ‘ਚ ਬੀਜੇਪੀ ਨਾਲ ਜੁੜਿਆ ਹੋਇਆ ਹੈ । ਜਿਸ ਦੀਆਂ ਤਸਵੀਰਾਂ ਸ਼ੋਸਲ ਮੀਡੀਏ ‘ਤੇ ਵਾਇਰਲ ਹੋ ਚੁੱਕੀਆਂ ਹਨ । ਇਨ੍ਹਾਂ ਤਸਵੀਰਾਂ ਵਿਚ ਸਿੱਧੇ ਤੌਰ ‘ਤੇ ਬੀਜੇਪੀ ਦੇ ਆਗੂਆਂ ਨਾਲ ਬੈਠਾ ਹੋਇਆ ਨਜ਼ਰ ਆ ਰਿਹਾ ਹੈ, ਉਨ੍ਹਾਂ ਕਿਹਾ ਕਿ ਜਦੋਂ ਬੀਜੇਪੀ ਸਾਂਸਦ ਮੈਂਬਰ ਸੰਨੀ ਦਿਓਲ ਦਾ ਚੋਣ ਪ੍ਰਚਾਰ ਚੱਲ ਰਿਹਾ ਸੀ ਤਾਂ ਉਸ ਵਕਤ ਦੀਪ ਸਿੱਧੂ ਉਸ ਨਾਲ ਚੋਣ ਪ੍ਰਚਾਰ ਕਰ ਰਿਹਾ ਸੀ । ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦਾ ਸੰਪਰਕ ਸਿੱਧਾ ਭਾਰਤੀ ਜਨਤਾ ਪਾਰਟੀ ਅਤੇ ਆਰਐੱਸਐੱਸ ਨਾਲ ਹੈ । ਉਨ੍ਹਾਂ ਕਿਹਾ ਕਿ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਹੈ ਉਹ ਪ੍ਰਸ਼ਾਸਨ ਅਤੇ ਬੀਜੇਪੀ ਸਰਕਾਰ ਦੇ ਇਸ਼ਾਰੇ ਉੱਤੇ ਹੀ ਹੋਇਆ ਹੈ, ਤਾਂ ਜੋ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾ ਸਕੇ । ਇਸ ਘਟਨਾਕ੍ਰਮ ਦੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਪ੍ਰਧਾਨਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਦਿੱਲੀ ਪੁਲਿਸ ਪ੍ਰਸ਼ਾਸਨ ਦੀ ਬਣਦੀ ਹੈ ।
Farmer in Red fort Dehliਕਿਸਾਨ ਆਗੂ ਨੇ ਕਿਹਾ ਕਿ ਦੀਪ ਸਿੱਧੂ ਕਦੇ ਵੀ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹੀ ਨਹੀਂ ਰਿਹਾ ਤਾਂ ਫਿਰ ਕਿਸਾਨ ਸੰਯੁਕਤ ਮੋਰਚਾ ਉਸ ਪ੍ਰਤੀ ਜਵਾਬਦੇਹ ਕਿਉਂ ਹੋਵੇ, ਸਰਕਾਰ ਦੇਸ਼ ਦੀ ਜਨਤਾ ਨੂੰ ਦੱਸੇ ਕਿ ਦੀਪ ਸਿੱਧੂ ਨੇ ਅਜਿਹੀ ਹਰਕਤ ਕਿਉਂ ਕੀਤੀ, ਸਰਕਾਰ ਦੱਸੇ ਕਿ ਇਹ ਵਿਅਕਤੀ ਕਿਸਾਨ ਅੰਦੋਲਨ ਦੀ ਸ਼ਾਤੀ ਕਿਉਂ ਭੰਗ ਕਰਨਾ ਚਾਹੁੰਦਾ ਹੈ, ਉਸ ਵਿਅਕਤੀ ਨੇ ਲਾਲ ਕਿਲ੍ਹੇ ਉੱਤੇ ਜਾ ਕੇ ਝੰਡਾ ਕਿਉਂ ਚੜ੍ਹਾਇਆ । ਇਨ੍ਹਾਂ ਸੁਆਲਾਂ ਦੀ ਜ਼ਿੰਮੇਵਾਰੀ ਸੰਯੁਕਤ ਕਿਸਾਨ ਮੋਰਚੇ ਦੀ ਨਹੀਂ ਸਗੋਂ ਕੇਂਦਰ ਸਰਕਾਰ ਹੈ ਅਤੇ ਦਿੱਲੀ ਪੁਲਸ ਪ੍ਰਸ਼ਾਸਨ ਦੀ ਬਣਦੀ ਹੈ ।
Farmers meetingਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਝੰਡਾ ਚੜ੍ਹਾਇਆ ਉਹ ਕਿਸਾਨ ਅੰਦੋਲਨ ਦੇ ਨਾਲ ਹੀ ਨਹੀਂ ਹਨ ਉਹ ਕਦੇ ਵੀ ਸਾਂਝੀ ਕਿਸਾਨਾਂ ਦੀ ਸਟੇਜ ‘ਤੇ ਨਹੀਂ ਰਹੇ । ਦੀਪ ਸਿੱਧੂ ਕਦੇ ਵੀ ਕਿਸੇ ਵੀ ਕਿਸਾਨ ਸੰਘਰਸ਼ ਦਾ ਹਿਸਾ ਨਹੀਂ ਰਿਹਾ। ਇਸ ਦੇ ਉਲਟ ਦੀਪ ਸਿੱਧੂ ਦਾ ਸਿੱਧਾ ਸਬੰਧ ਬੀਜੇਪੀ ਨਾਲ ਰਿਹਾ ਹੈ । ਕਿਸਾਨ ਆਗੂ ਨੇ ਕਿਹਾ ਕਿ ਜਦੋਂ ਦੀਪ ਸਿੱਧੂ ਲਾਲ ਕਿਲ੍ਹੇ ‘ਤੇ ਕੋਝੀ ਹਰਕਤ ਕਰਕੇ ਵਾਪਸ ਆ ਰਿਹਾ ਸੀ ਤਾਂ ਕਿਸਾਨਾਂ ਨੇ ਉਸ ਨੂੰ ਘੇਰ ਲਿਆ ਜਿਸ ਤੋਂ ਬਾਅਦ ਉਹ ਟਰੈਕਟਰ ਛੱਡ ਕੇ ਭੱਜਿਆ ਭੱਜ ਗਿਆ ।
farmerਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਜਵਾਬ ਦੇਵੇ ਕਿ ਅਚਾਨਕ ਦੀਪ ਸਿੱਧੂ ਲਾਲ ਕਿਲ੍ਹੇ ‘ਤੇ ਕਿਵੇਂ ਪਹੁੰਚ ਗਿਆ । ਕਿਸ ਦੀ ਗੱਡੀ ਵਿਚ ਬੈਠ ਕੇ ਆਇਆ ਅਤੇ ਕਿਸ ਦੀ ਸ਼ਹਿ ‘ਤੇ ਇਹ ਸਾਰਾ ਕਾਰਾ ਕੀਤਾ, ਇਨ੍ਹਾਂ ਸਵਾਲਾਂ ਦਾ ਜਵਾਬ ਕੇਂਦਰ ਸਰਕਾਰ ਦੇਵੇ । ਕਿਸਾਨ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪਹਿਲਾਂ ਦੀ ਤਰ੍ਹਾਂ ਇਕਜੁੱਟ ਹੈ ਅਤੇ ਉਨ੍ਹਾਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਸ਼ਾਂਤਮਈ ਹੈ ਅਤੇ ਸ਼ਾਂਤਮਈ ਹੀ ਰਹੇਗਾ ।