ਕਿਸਾਨਾਂ ਦੀ ਟ੍ਰੈਕਟਰ ਪਰੇਡ ਮਗਰੋਂ ਹਰਿਆਣਾ 'ਚ ਹਾਈ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਵਸਥਾ
Published : Jan 27, 2021, 10:51 am IST
Updated : Jan 27, 2021, 10:51 am IST
SHARE ARTICLE
POLICE
POLICE

ਹਾਈ ਅਲਰਟ ਤੋਂ ਬਾਅਦ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ।

ਨਵੀਂ ਦਿੱਲੀ - ਦਿੱਲੀ ਦੀਆਂ ਸਰਹੱਦਾਂ ਉਤੇ ਬੀਤੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਕਿਸਾਨ ਪਰੇਡ ਕੱਢਣ ਦੇ ਲਈ ਜੋ ਰੂਟ ਅਤੇ ਸਮਾਂ ਤੈਅ ਕੀਤੇ ਗਏ ਸਨ ਉਸਨੂੰ ਨਜਰਅੰਦਾਜ਼ ਕਰਦੇ ਹੋਏ ਕੁਝ ਕਿਸਾਨ ਸਮੇਂ ਤੋਂ ਪਹਿਲਾਂ ਟਿਕਰੀ ਅਤੇ ਸਿੰਘੂ ਬਾਰਡਰ ‘ਤੇ ਲੱਗੇ ਬੈਰੀਕੇਡ ਨੂੰ ਤੋੜਦੇ ਹੋਏ ਰਾਸ਼ਟਰੀ ਰਾਜਧਾਨੀ ਦੀ ਸਰਹੱਦ ਵਿਚ ਦਖਲ ਕਰ ਗਏ।  ਲਾਲ ਕਿਲ੍ਹੇ ‘ਤੇ ਬੀਤੇ ਦਿਨੀ ਗਣਤੰਤਰਤਾ ਦਿਵਸ ਵਾਲੇ ਦਿਨ ਤਿਰੰਗਾ ਝੰਡਾ ਉਤਾਰ ਕੇ ਕੇਸਰੀ ਝੰਡਾ ਲਹਿਰਾਉਣ ਤੋਂ ਬਾਅਦ ਜਿੱਥੇ ਆਉਣ ਵਾਲਾ ਸਮਾਂ ਬੜਾ ਭਿਆਨਕ ਹੋਣ ਦੇ ਆਸਾਰ ਬਣ ਗਏ ਸੀ।  

tractor pradetractor prade

ਦਿੱਲੀ ਵਿਚ ਹੋਈ ਝੜਪ ਤੋਂ ਬਾਅਦ ਹੁਣ ਹਰਿਆਣਾ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਤਿਹਾਬਾਦ ਦੇ ਡੀਸੀ ਨੇ ਹੁਕਮਾਂ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ 'ਚ ਅਸ਼ਾਂਤੀ ਮਗਰੋਂ ਹਾਈ ਅਲਰਟ ਦੇ ਹੁਕਮ ਮਿਲੇ ਹਨ। ਪੂਰੇ ਹਰਿਆਣਾ 'ਚ ਹਾਈ ਅਲਰਟ ਦੇ ਹੁਕਮ ਮਿਲੇ ਹਨ। ਹਾਈ ਅਲਰਟ ਤੋਂ ਬਾਅਦ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ। 

delhi traffic police police

ਪੁਲਿਸ ਦੇ ਨਾਲ ਕੁਆਰਡੀਨੇਟ ਕਰਦਿਆਂ ਕਾਨੂੰਨ ਵਿਵਸਥਾ 'ਤੇ ਸਖਤ ਨਜ਼ਰ ਰੱਖਣਗੇ। ਕਿਸੇ ਵੀ ਤਰ੍ਹਾਂ ਨਾਲ ਕੋਈ ਹਿੰਸਾ ਨਾ ਹੋ ਸਕੇ ਤੇ ਹਾਲਾਤ ਕਾਬੂ 'ਚ ਰਹਿਣ ਇਸ ਲਈ ਸੁਰੱਖਿਆ ਵਿਵਸਥਾ ਅਲਰਟ 'ਤੇ ਰੱਖੀ ਗਈ ਹੈ। ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਨੋਜ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਿੰਸਾ ਦੇ ਮੱਦੇਨਜ਼ਰ ਰਾਜ ਵਿੱਚ ‘ਹਾਈ ਅਲਰਟ’ ਲਾਗੂ ਕੀਤਾ ਗਿਆ ਹੈ।

DELHI POLICE POLICE

ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਯਾਦਵ ਨੇ ਕਿਹਾ ਕਿ ਮੌਜੂਦਾ ਸਥਿਤੀ ਦੀ ਆੜ ਵਿਚ ਕੁਝ ਸਮਾਜ ਵਿਰੋਧੀ ਅਨਸਰ ਆਪਣੇ ਸੁਆਰਥ ਨੂੰ ਪੂਰਾ ਕਰਨ ਲਈ ਅਫਵਾਹਾਂ ਰਾਹੀਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਵੀ ਕਰ ਸਕਦੇ ਹਨ। ਡੀਜੀਪੀ ਨੇ ਕਿਹਾ ਕਿ ਪੁਲਿਸ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖ ਰਹੀ ਹੈ। ਜੇਕਰ ਕਿਸੇ ਵੀ ਕਿਸਮ ਦੀ ਗੁੰਮਰਾਹਕੁੰਨ ਜਾਂ ਭੜਕਾਓ ਪੋਸਟ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਜਾਂਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement