
ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਆਗੂਆਂ ਖਿਲਾਫ ਦਰਜ ਕੀਤਾ ਗਿਆ ਪਰਚਾ
ਨਵੀਂ ਦਿੱਲੀ: ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਅੱਜ ਦਿੱਲੀ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ‘ਤੇ ਪਰਚੇ ਦਰਜ ਕੀਤੇ ਗਏ। ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ।
ਐਫਆਈਆਰ ਵਿਚ ਕਿਸਾਨ ਆਗੂ ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਂਅ ਸ਼ਾਮਲ ਹਨ। ਇਸ ਦੇ ਨਾਲ ਹੀ ਐਫਆਈਆਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਨਾਂਅ ਵੀ ਸ਼ਾਮਲ ਹੈ।