ਸੈਰ-ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਨੇ ਕੀਤਾ ਲਾਲ ਕਿਲ੍ਹੇ ਦਾ ਦੌਰਾ
Published : Jan 27, 2021, 12:21 pm IST
Updated : Jan 27, 2021, 12:23 pm IST
SHARE ARTICLE
Union Tourism Minister Prahlad Patel visits Red Fort
Union Tourism Minister Prahlad Patel visits Red Fort

ਕੇਂਦਰੀ ਮੰਤਰੀ ਨੇ ਬੀਤੇ ਦਿਨ ਹੋਈ ਘਟਨਾ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ: ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿਖੇ ਬੀਤੇ ਦਿਨ ਹੋਈ ਘਟਨਾ ਤੋਂ ਬਾਅਦ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਦਾ ਲਾਲ ਕਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਲਾਲ ਕਿਲ੍ਹੇ ਦੀ ਨਿਗਰਾਨੀ ਕਰਨ ਵਾਲੇ ਏਐਸਆਈ ਦੇ ਮੈਂਬਰ ਵੀ ਮੌਜੂਦ ਸਨ।

Union Tourism Minister Prahlad Patel visits Red FortUnion Tourism Minister Prahlad Patel visits Red Fort

ਦੱਸ ਦਈਏ ਕਿ ਬੀਤੇ ਦਿਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਕੇਂਦਰੀ ਸੈਰ ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਨੇ ਦੁੱਖ ਜ਼ਾਹਿਰ ਕੀਤਾ ਸੀ। ਉਹਨਾਂ ਨੇ ਟਵੀਟ ਕਰਕੇ ਇਸ ਘਟਨਾ ਨੂੰ ਦੁਖਦ ਅਤੇ ਮੰਦਭਾਗਾ ਦੱਸਿਆ। ਉਹਨਾਂ ਨੇ ਇਸ ਘਟਨਾ ਨੂੰ ਲੋਕਤੰਤਰ ਦੀ ਮਰਿਆਯਾ ਦੀ ਉਲੰਘਣਾ ਦੱਸਦਿਆਂ ਸਖਤ ਨਿੰਦਾ ਕੀਤੀ।

 

 

ਉਹਨਾਂ ਨੇ ਲਿਖਿਆ, ‘ਲਾਲ ਕਿਲ੍ਹਾ ਸਾਡੇ ਲੋਕਤੰਤਰ ਦੀ ਮਰਿਯਾਦਾ ਦਾ ਪ੍ਰਤੀਕ ਹੈ। ਪ੍ਰਦਰਸ਼ਨਕਾਰੀਆਂ ਨੂੰ ਲਾਲ ਕਿਲ੍ਹੇ ਤੋਂ ਦੂਰ ਰਹਿਣਾ ਚਾਹੀਦਾ ਸੀ। ਇਸ ਦੀ ਮਰਿਯਾਦਾ ਦੀ ਉਲੰਘਣਾ ਦੀ ਮੈਂ ਨਿੰਦਾ ਕਰਦਾ ਹੈਂ। ਇਹ ਬੇਹੱਦ ਦੁਖਦ ਤੇ ਮੰਦਭਾਗਾ ਹੈ’।

Red fortRed fort

ਇਸ ਤੋਂ ਇਲਾਵਾ ਲਾਲ ਕਿਲ੍ਹੇ ‘ਤੇ ਹੋਈ ਭੰਨਤੋੜ ਦੀਆਂ ਵੀ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨ ਹੋਈ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਈ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ ਗਈ।ਇਸ ਦੌਰਾਨ ਅੱਜ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿਚ ਦਿੱਲੀ ਪੁਲਿਸ ਵਲੋਂ ਅਹਿਮ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement