
ਬਾਜ਼ਾਰਾਂ ‘ਚ ਵੀ ਖ਼ਤਮ ਹੋਵੇਗਾ ਔਡ-ਈਵਨ ਸਿਸਟਮ
ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਕੈਂਡ ਕਰਫਿਊ ਹਟਾ ਲਿਆ ਜਾਵੇਗਾ, ਪਰ ਰਾਤ ਦਾ ਕਰਫਿਊ ਜਾਰੀ ਰਹੇਗਾ। ਬਜ਼ਾਰਾਂ ਵਿਚ ਲਾਗੂ ਆਡ-ਈਵਨ ਅਤੇ ਵੀਕੈਂਡ ਕਰਫਿਊ ਹੁਣ ਖ਼ਤਮ ਕਰ ਦਿੱਤਾ ਗਿਆ ਹੈ।
Dehli
ਦਿੱਲੀ ’ਚ 50 ਫ਼ੀਸਦੀ ਸਮਰੱਥਾ ਨਾਲ ਸਿਨੇਮਾ ਹਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਆਹ ਪ੍ਰੋਗਰਾਮ ’ਚ 200 ਲੋਕਾਂ ਦੇ ਸ਼ਾਮਲ ਹੋਣ ਦੀ ਛੋਟ ਮਿਲੇਗੀ। ਹਾਲਾਂਕਿ ਵਿਦਿਅਕ ਅਦਾਰੇ ਅਤੇ ਸਕੂਲ ਬੰਦ ਰਹਿਣਗੇ ਅਤੇ ਨਾਈਟ ਕਰਫਿਊ ਜਾਰੀ ਰਹੇਗਾ।
Dehli police