
ਪੱਤਰਕਾਰ ਦੇ ਕਤਲ ਤੋਂ ਬਾਅਦ ਸਹਾਰਨਪੁਰ ਜ਼ਿਲ੍ਹੇ ‘ਚ ਮਚਿਆ ਹੜਕੰਪ
ਸਹਾਰਨਪੁਰ: ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸੁਧੀਰ ਸੈਣੀ ਨਾਮਕ ਪੱਤਰਕਾਰ ਦੀ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੱਤਰਕਾਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Death
ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕਾਰ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਤਰਕਾਰ ਸੁਧੀਰ ਸੈਣੀ ਆਪਣੀ ਬਾਈਕ ‘ਤੇ ਸਹਾਰਨਪੁਰ ਜਾ ਰਹੇ ਸਨ।
Death
ਫਿਰ ਪਿੱਛੇ ਤੋਂ ਆ ਰਹੀ ਕਾਰ ਨਾਲ ਉਸ ਦੀ ਬਾਈਕ ਟਕਰਾ ਗਈ, ਜਿਸ ਤੋਂ ਉਹਨਾਂ ਵਿਚ ਝਗੜਾ ਹੋ ਗਿਆ ਤੇ ਵੇਖਦੇ ਹੀ ਵੇਖਦੇ ਝਗੜਾ ਜ਼ਿਆਦਾ ਵਧ ਗਿਆ ਅਤੇ ਦੋਸ਼ੀਆਂ ਨੇ ਪੱਤਰਕਾਰ ਉਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਪੱਤਰਕਾਰ ਦੇ ਕਤਲ ਤੋਂ ਬਾਅਦ ਸਹਾਰਨਪੁਰ ਜ਼ਿਲ੍ਹੇ ‘ਚ ਹੜਕੰਪ ਮਚ ਗਿਆ ਹੈ।