
ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖਲ
ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਹਨਾਂ ਦੀ ਗ੍ਰਿਫਤਾਰੀ 'ਤੇ ਸੋਮਵਾਰ ਯਾਨੀ 31 ਤਰੀਕ ਤੱਕ ਰੋਕ ਲਗਾ ਦਿੱਤੀ ਹੈ।
Bikram Singh Majithia
ਜਾਣਕਾਰੀ ਮੁਤਾਬਕ ਮਜੀਠੀਆ ਇਸ ਦੌਰਾਨ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ ਨਾ ਚੁੱਕਣ ਲਈ ਕਿਹਾ ਹੈ। ਹਾਲਾਂਕਿ ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਕਰੇਗੀ।
Bikram singh majithia
ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਹੈ। ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮਯਾਬ ਰਹੀ ਸੀ