
ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਕੁਰੂਕਸ਼ੇਤਰ: ਗਣਤੰਤਰ ਦਿਵਸ ਵਾਲੇ ਦਿਨ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਵੀਰਵਾਰ ਸ਼ਾਮ ਨੈਸ਼ਨਲ ਹਾਈਵੇ 'ਤੇ ਸ਼ਾਹਬਾਦ ਸ਼ਹਿਰ ਦੇ ਧੰਤੋਡੀ ਪਿੰਡ ਨੇੜੇ ਸਕੂਟੀ ਸਵਾਰ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ। ਦੇਰ ਸ਼ਾਮ ਤੱਕ ਮ੍ਰਿਤਕ ਔਰਤਾਂ ਦੀ ਪਛਾਣ ਨਹੀਂ ਹੋ ਸਕੀ ਸੀ।
ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 5:30 ਵਜੇ ਸਕੂਟੀ 'ਤੇ ਸਵਾਰ ਦੋ ਔਰਤਾਂ ਸ਼ਾਹਬਾਦ ਤੋਂ ਕੁਰੂਕਸ਼ੇਤਰ ਵੱਲ ਜਾ ਰਹੀਆਂ ਸਨ। ਦੋਵਾਂ ਦੀ ਉਮਰ 30 ਸਾਲ ਦੇ ਕਰੀਬ ਹੈ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।
ਦੋਵੇਂ ਸਕੂਟੀ ਸਣੇ ਸੜਕ 'ਤੇ ਡਿੱਗ ਗਏ ਅਤੇ ਉਹਨਾਂ ਦੀ ਮੌਤ ਹੋ ਗਈ। ਜਿਸ ਸਕੂਟੀ 'ਤੇ ਦੋਵੇਂ ਔਰਤਾਂ ਸਵਾਰ ਸਨ, ਉਸ ਦਾ ਨੰਬਰ HR07AD9460 ਹੈ। ਪੁਲਿਸ ਜੀ.ਟੀ.ਰੋਡ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹੈ ਤਾਂ ਜੋ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਨੂੰ ਫੜਿਆ ਜਾ ਸਕੇ |