ਭਾਜਪਾ ਨੇ 7 ਵਿਧਾਇਕਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ, 'ਆਪ' ਸਰਕਾਰ ਨੂੰ ਡੇਗਣ ਦੀ ਹੋ ਰਹੀ ਹੈ ਕੋਸ਼ਿਸ਼- CM ਕੇਜਰੀਵਾਲ 
Published : Jan 27, 2024, 12:53 pm IST
Updated : Jan 27, 2024, 12:53 pm IST
SHARE ARTICLE
Arvind kejriwal
Arvind kejriwal

ਕੇਜਰੀਵਾਲ ਮੁਤਾਬਕ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਕਿਹਾ ਹੈ ਕਿ 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ

Arvind kejriwal: ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਦਿੱਲੀ 'ਚ 'ਆਪ' ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ ਕਿ ਭਾਜਪਾ ਦੇ ਇਕ ਨੇਤਾ ਨੇ ਹਾਲ ਹੀ 'ਚ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਕੁਝ ਦਿਨਾਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲੈਣਗੇ। ਉਸ ਤੋਂ ਬਾਅਦ ਉਹ ਵਿਧਾਇਕਾਂ ਨੂੰ ਤੋੜ ਦੇਣਗੇ।

ਕੇਜਰੀਵਾਲ ਮੁਤਾਬਕ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਕਿਹਾ ਹੈ ਕਿ 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰ ਵਿਧਾਇਕਾਂ ਨਾਲ ਵੀ ਗੱਲ ਹੋ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇ ਕੇ ਭਾਜਪਾ ਦੀ ਟਿਕਟ 'ਤੇ ਚੋਣ ਲੜਵਾ ਦੇਵਾਂਗੇ। 

ਕੇਜਰੀਵਾਲ ਨੇ ਕਿਹਾ ਕਿ ਹਾਲਾਂਕਿ ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸਾਡੇ 21 ਵਿਧਾਇਕਾਂ ਨਾਲ ਗੱਲ ਕੀਤੀ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸਿਰਫ਼ 7 ਵਿਧਾਇਕਾਂ ਨਾਲ ਹੀ ਗੱਲ ਕੀਤੀ ਹੈ ਅਤੇ ਸਾਰੇ 7 ਵਿਧਾਇਕਾਂ ਨੇ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਆਗੂ ਦੀ ਇਹ ਗੱਲਬਾਤ ਰਿਕਾਰਡ ਕਰ ਲਈ ਗਈ ਹੈ। 

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਮੈਨੂੰ ਗ੍ਰਿਫ਼ਤਾਰ ਨਹੀਂ ਕਰਨਾ ਚਾਹੁੰਦੀ, ਸਗੋਂ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੀ ਹੈ। ਪਿਛਲੇ ਨੌਂ ਸਾਲਾਂ ਵਿੱਚ ਉਨ੍ਹਾਂ ਨੇ ਸਾਡੀ ਸਰਕਾਰ ਨੂੰ ਡੇਗਣ ਲਈ ਕਈ ਸਾਜ਼ਿਸ਼ਾਂ ਰਚੀਆਂ। ਪਰ ਉਨ੍ਹਾਂ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਰੱਬ ਅਤੇ ਲੋਕਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ। ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਇਕੱਠੇ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿਚ ਨਾਕਾਮ ਹੋਣਗੇ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਜਾਣਦੇ ਹਨ ਕਿ ਸਾਡੀ ਸਰਕਾਰ ਨੇ ਦਿੱਲੀ ਦੇ ਲੋਕਾਂ ਲਈ ਕਿੰਨਾ ਕੰਮ ਕੀਤਾ ਹੈ। ਉਨ੍ਹਾਂ ਦੁਆਰਾ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਅਸੀਂ ਬਹੁਤ ਕੁਝ ਪੂਰਾ ਕੀਤਾ ਹੈ। ਦਿੱਲੀ ਦੇ ਲੋਕ 'ਆਪ' ਨੂੰ ਬਹੁਤ ਪਿਆਰ ਕਰਦੇ ਹਨ। ਇਸ ਲਈ ਚੋਣਾਂ ਵਿਚ ‘ਆਪ’ ਨੂੰ ਹਰਾਉਣਾ ਉਨ੍ਹਾਂ ਦੇ ਵੱਸ ਵਿਚ ਨਹੀਂ ਹੈ। ਇਸ ਲਈ ਉਹ ਨਕਲੀ ਸ਼ਰਾਬ ਘੁਟਾਲੇ ਦੇ ਬਹਾਨੇ ਗ੍ਰਿਫ਼ਤਾਰ ਕਰਕੇ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ।    

 (For more news apart from Arvind Kejriwal, stay tuned to Rozana Spokesman)
 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement