
ਰਾਜਧਾਨੀ ਦਿੱਲੀ ਵਿਚ ਬੀਤੇ ਦਿਨੀਂ ਹੋਈ ਹਿੰਸਾ ‘ਤੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਪੁਲਿਸ ਨੂੰ ਫਟਕਾਰ ਲਗਾਉਣ ਵਾਲੇ ਦਿੱਲੀ ਹਾਈਕੋਰਟ ਦੇ ਜਜ ਐਸ, ਮੁਰਲੀਧਰ ਦਾ
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਬੀਤੇ ਦਿਨੀਂ ਹੋਈ ਹਿੰਸਾ ‘ਤੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਪੁਲਿਸ ਨੂੰ ਫਟਕਾਰ ਲਗਾਉਣ ਵਾਲੇ ਦਿੱਲੀ ਹਾਈਕੋਰਟ ਦੇ ਜਜ ਐਸ ਮੁਰਲੀਧਰ ਦਾ ਦੇਰ ਰਾਤ ਨੂੰ ਤਬਾਦਲਾ ਕਰ ਦਿੱਤਾ ਗਿਆ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੱਜ ਦੇ ਤਬਾਦਲੇ ‘ਤੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਹੈਰਾਨੀ ਪ੍ਰਗਟਾਈ ਹੈ।
File Photo
ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਅੱਧੀ ਰਾਤ ਨੂੰਜਸਟਿਸ ਮੁਰਲੀਧਰ ਦੇ ਤਬਾਦਲੇ ਨਾਲ ਹੈਰਾਨੀ ਹੋਈ ਹੈ। ਸਰਕਾਰ ਇਨਸਾਫ਼ ਦਾ ਮੂੰਹ ਬੰਦ ਕਰਨਾ ਚਾਹੁਦੀ ਹੈ। ਦੱਸ ਦਈਏ ਕਿ ਜਸਟਿਸ ਮੁਰਲੀਧਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਟ੍ਰਾਂਸਫਰ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰਾਲੇ ਵੱਲੋਂ ਜਾਰੀ ਗਜਟ ਨੋਟੀਫੀਕੇਸ਼ਨ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਮੁਰਲੀਧਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਬਤੌਰ ਜੱਜ ਅਹੁਦਾ ਸੰਭਾਲਣ ਦਾ ਨਿਰਦੇਸ਼ ਦਿੱਤਾ ਹੈ।
File Photo
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਵਿਚ ਜ਼ਖਮੀਆਂ ਨੂੰ ਸੁਰੱਖਿਆ ਅਤੇ ਬਿਹਤਰ ਇਲਾਜ ਲਈ ਦਿੱਲੀ ਹਾਈਕੋਰਟ ਦੇ ਜਸਟਿਸ ਮੁਰਲੀਧਰ ‘ਤੇ ਅੱਧੀ ਰਾਤ ਨੂੰ ਸੁਣਵਾਈ ਹੋਈ ਸੀ। ਕੋਰਟ ਨੇ ਦਿੱਲੀ ਪੁਲਿਸ ਨੂੰ ਨਿਰਦੇਸ਼ ਦਿੱਤੇ ਸੀ ਕਿ ਉਹ ਮੁਸਤਫ਼ਾਬਾਦ ਦੇ ਇਕ ਹਸਪਤਾਲ ਤੋਂ ਐਂਬੁਲੈਂਸ ਨੂੰ ਸੁਰੱਖਿਅਤ ਰਾਸਤਾ ਦੇਣ ਅਤੇ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇ।
Delhi High Court
ਜ਼ਿਕਰਯੋਗ ਹੈ ਕਿ ਜਸਟਿਸ ਮੁਰਲੀਧਰ ਨੇ ਸਤੰਬਰ 1984 ਵਿਚ ਚੇਨਈ ਵਿਚ ਅਪਣੀ ਕਾਨੂੰਨ ਪ੍ਰੈਕਟਿਸ ਸ਼ੁਰੂ ਕੀਤੀ ਸੀ। ਉਹ 1987 ਵਿਚ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਵਿਚ ਅਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਨੂੰ 2006 ਵਿਚ ਦਿੱਲੀ ਹਾਈ ਕੋਰਟ ਦੇ ਜੱਜ ਨਿਯੁਕਤ ਕੀਤਾ ਗਿਆ ਸੀ।