
ਪੁਲਿਸ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਉਨ੍ਹਾਂ ਦੀ ਪਹਿਚਾਨ ਜਨਤਕ ਨਹੀਂ ਕੀਤੀ ਹੈ ।
ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਦੇ ਆਰ ਕੇ ਪੁਰਮ ਵਿੱਚ ਪੁਲਿਸ ਨੇ ਪੰਜਾਬ ਵਿੱਚ ਵਸਦੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਜਾਣਕਾਰੀ ਦੇ ਅਨੁਸਾਰ ਦੋਵੇਂ ਕਸ਼ਮੀਰ ਦੇ ਮੁੱਦਿਆਂ 'ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣ ਵਾਲੇ ਇੱਕ ਸਮਾਜ ਕਾਰਕੁਨ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਸਨ । ਪੁਲਿਸ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਉਨ੍ਹਾਂ ਦੀ ਪਹਿਚਾਨ ਜਨਤਕ ਨਹੀਂ ਕੀਤੀ ਹੈ ।
Dehli policeਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਦੱਸਿਆ ਕਿ ਨੇ ਰਾਜਧਾਨੀ ਦੇ ਆਰ ਕੇ ਪੁਰਮ ਖੇਤਰ ਤੋਂ ਪੰਜਾਬ ਦੇ ਰਹਿਣ ਵਾਲੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ । ਮੁੱਢਲੀ ਪੁਲਿਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਬੋਲਣ ਵਾਲੇ ਇਕ ਕਾਰਕੁਨ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਸਨ।
tweetਗ੍ਰਿਫਤਾਰੀ ਦੇ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ,ਦੋ ਦੇਸੀ ਕੱਟੇ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਜ਼ਬਤ ਕੀਤੀ ਗਈ ਪਿਸਤੌਲ ਪਾਕਿਸਤਾਨ ਵਿਚ ਬਣਾਈ ਗਈ ਦੱਸੀ ਜਾਂਦੀ ਹੈ। ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ । ਪੁਲਿਸ ਨੇ ਅਜੇ ਇਨ੍ਹਾਂ ਦੋਵਾਂ ਬਦਮਾਸ਼ਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ।