ਦਿੱਲੀ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਇਕ ਵਿਅਕਤੀ ਦੀ ਮੌਤ
Published : Feb 27, 2021, 9:54 am IST
Updated : Feb 27, 2021, 9:54 am IST
SHARE ARTICLE
Fire breaks out at a factory in Pratap Nagar area
Fire breaks out at a factory in Pratap Nagar area

ਸਾਰੇ ਲੋਕਾਂ ਨੂੰ ਫੈਕਟਰੀ ਵਿਚੋਂ ਕੱਢਿਆ ਗਿਆ ਬਾਹਰ

ਨਵੀਂ ਦਿੱਲੀ: ਅੱਜ ਸਵੇਰੇ ਦਿੱਲੀ ਦੇ ਪ੍ਰਤਾਪ ਨਗਰ ਵਿਚ ਸਥਿਤ ਇਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ਬਰ ਮਿਲਦੇ ਹੀ ਦਮਕਲ ਵਿਭਾਗ ਦੀਆਂ ਦਰਜਨਾਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਕੁਝ ਘੰਟਿਆਂ ਦੀ ਮਿਹਨਤ  ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਫਿਲਹਾਲ ਬਚਾਅ ਕਾਰਜ ਜਾਰੀ ਹੈ।

Fire breaks out at a factory in Pratap Nagar areaFire breaks out at a factory in Pratap Nagar area

ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਵਿਚੋਂ ਇਕ ਵਿਅਕਤੀ ਦੀ ਲਾਸ਼ ਵੀ ਮਿਲੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਦਮਕਲ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਾਰੇ ਲੋਕਾਂ ਨੂੰ ਫੈਕਟਰੀ ਵਿਚੋਂ ਬਾਹਰ ਕੱਢਿਆ ਗਿਆ ਹੈ। ਇਸ ਦੌਰਾਨ ਇਕ ਦੋ ਲੋਕਾਂ ਨੂੰ ਹਲਕੀਆਂ ਸੱਟਾਂ ਵੱਜੀਆਂ ਹਨ।

Fire OfficerFire Officer

ਉਹਨਾਂ ਦੱਸਿਆ ਕਿ ਫਾਇਰ ਵਿਭਾਗ ਦੇ ਇਕ ਵਿਅਕਤੀ ਨੂੰ ਵੀ ਸੱਟ ਲੱਗੀ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿਚ ਅੱਗ ਐਲਪੀਜੀ ਸਿਲੰਡਰ ਫਟਣ ਕਾਰਨ ਲੱਗੀ ਸੀ। ਦਮਕਲ ਵਿਭਾਗ ਦੀਆਂ 18 ਗੱਡੀਆਂ ਨੇ ਅੱਗ ’ਤੇ ਕਾਬੂ ਪਾ ਲਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement