
ਮਹਾਂਮਾਰੀ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਸਾਵਧਾਨੀ ਕਾਇਮ ਰੱਖਣ ਅਤੇ ਸਖ਼ਤ ਨਿਗਰਾਨੀ ਰੱਖਣ ਦੀ ਲੋੜ ਹੈ।
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਮਾਮਲੇ ਵਧਣ ਕਰਕੇ ਸਰਕਾਰ ਸਾਵਧਾਨ ਹੋ ਗਈ ਹੈ। ਨਿਰੰਤਰ ਸਾਵਧਾਨੀ ਦੇ ਉਪਾਵਾਂ ਦੇ ਨਾਲ, ਕੋਰੋਨਾ ਦਿਸ਼ਾ-ਨਿਰਦੇਸ਼ਾਂ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਿਚਕਾਰ ਗ੍ਰਹਿ ਸਕੱਤਰ ਅਜੈ ਭੱਲਾ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਮਿਆਦ 31 ਮਾਰਚ ਤੱਕ ਵਧਾਉਣ ਲਈ ਇਕ ਪੱਤਰ ਲਿਖਿਆ ਹੈ।
ajay bhalla
ਇਸ ਪੱਤਰ ਵਿਚ ਸਾਰੇ ਰਾਜਾਂ ਨੂੰ ਕਿਹਾ ਕਿ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਸਾਵਧਾਨੀ ਕਾਇਮ ਰੱਖਣ ਅਤੇ ਸਖ਼ਤ ਨਿਗਰਾਨੀ ਰੱਖਣ ਦੀ ਲੋੜ ਹੈ।