ਦਿੱਲੀ-NCR 'ਚ ਤੇਜ਼ ਧੁੱਪ ਤੋਂ ਬਾਅਦ ਲੋਕਾਂ ਨੂੰ ਮਿਲੀ ਰਾਹਤ, ਕਈ ਰਾਜਾਂ 'ਚ ਫਿਰ ਬਾਰਿਸ਼ ਦੇ ਆਸਾਰ
Published : Feb 27, 2021, 10:58 am IST
Updated : Feb 27, 2021, 10:58 am IST
SHARE ARTICLE
WEATHER
WEATHER

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਬੀਤੇ ਦਿਨੀ ਭਾਰਤ ਦੇ ਕਈ ਰਾਜ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਵੇਖਣਗੇ।

ਨਵੀਂ ਦਿੱਲੀ-ਦਿੱਲੀ-ਐਨਸੀਆਰ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਤੇਜ਼ ਧੁੱਪ ਕਾਰਨ ਲੋਕਾਂ ਨੇ ਫਰਵਰੀ ਦੇ ਮਹੀਨੇ ਵਿਚ ਗਰਮੀ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਸਵੇਰੇ ਹਲਕੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਬੀਤੇ ਦਿਨੀ ਭਾਰਤ ਦੇ ਕਈ ਰਾਜ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਵੇਖਣਗੇ।

Weather Weather

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਹਿੱਸਿਆਂ ਲਈ ਅਲਰਟ ਜਾਰੀ ਕੀਤਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਤੂਫਾਨ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਵਰਖਾ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

SummerSummer

ਬਿਹਾਰ ਵਿੱਚ ਗਰਮੀ ਦੀ ਸਥਿਤੀ ਸਥਿਰ ਬਣੀ ਹੋਈ ਹੈ। ਸ਼ੁੱਕਰਵਾਰ ਨੂੰ ਵੀ ਰਾਜ ਦੇ ਬਹੁਤੇ ਹਿੱਸਿਆਂ ਵਿਚ ਪਾਰਾ ਤਿੰਨ ਤੋਂ ਪੰਜ ਡਿਗਰੀ ਤੋਂ ਉੱਪਰ ਰਿਹਾ।  ਪਟਨਾ ਵਿਚ ਸਾਰਾ ਦਿਨ ਗਰਮੀ ਦੀ ਸਿਥਤੀ ਬਣੀ ਹੋਈ ਹੈ।ਭਾਗਲਪੁਰ ਦੂਜੇ ਦਿਨ ਸਭ ਤੋਂ ਗਰਮ ਰਿਹਾ ਅਤੇ ਪਾਰਾ 33.7 ਡਿਗਰੀ ਰਿਹਾ। ਰਾਤ ਦੇ ਸਮੇਂ ਪਾਰਾ ਵੱਧ ਰਹਿਣ ਕਾਰਨ ਗਰਮੀ ਦੇ ਹਾਲਾਤ ਬਣੇ ਰਹੇ। ਘੱਟੋ ਘੱਟ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਰਹਿੰਦਾ ਹੈ। 

SummerSummer

ਹਿਮਾਚਲ ਪ੍ਰਦੇਸ਼ ਵਿਚ ਬਾਰਸ਼ ਅਤੇ ਬਰਫ ਦੀ ਭਵਿੱਖਬਾਣੀ ਦੇ ਵਿਚਕਾਰ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਤੋੜ ਦਿੱਤਾ ਹੈ। ਵੀਰਵਾਰ ਨੂੰ  ਕਾਂਗੜਾ ਵਿਚ ਗਰਮੀ ਨੇ 4 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਚਾਰ ਸਾਲ ਬਾਅਦ, ਫਰਵਰੀ ਵਿਚ ਬਹੁਤ ਗਰਮੀ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement