
ਭਗਤ ਰਵਿਦਾਸ ਜੀ ਨੇ ਹਮੇਸ਼ਾ ਉੱਚੇ-ਨੀਵੇਂ ਦੇ ਭੇਦਭਾਵ ਨੂੰ ਖ਼ਤਮ ਕੀਤਾ ਤੇ ਬਰਾਬਰਤਾ ਦਾ ਸੁਨੇਹਾ ਦਿੱਤਾ।
ਚੰਡੀਗੜ੍ਹ: ਦੇਸ਼ ਵਿਦੇਸ਼ ਵਿਚ ਅੱਜ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਵੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵੀ ਸੰਗਤ ਨੇ ਭਾਰੀ ਉਤਸ਼ਾਹ ਨਾਲ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਇਸ ਦੇ ਨਾਲ ਹੀ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਟਵੀਟ ਕਰਕੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਗਈ।
farmer
ਬਰਨਾਲਾ 'ਚ ਮਨਾਇਆ ਗਿਆ ਭਗਤ ਰਵਿਦਾਸ ਦਾ ਜਨਮ ਦਿਹਾੜਾ
ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਅੱਜ ਬਰਨਾਲਾ 'ਚ ਬੇਗਮਪੁਰਾ ਸਮਾਜ ਦੇ ਬਾਨੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਤੇ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਕਿਸਾਨ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
Bhagat Ravidas Ji
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੰਯੁਕਤ ਮੋਰਚੇ ਦੀ ਕਾਲ 'ਤੇ ਇਹ ਦਿਹਾੜੇ ਮਨਾਏ ਜਾ ਰਹੇ ਹਨ, ਕਿਉਂਕਿ ਭਗਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਜਿਨ੍ਹਾਂ ਨੇ ਬੇਗਮਪੁਰੇ ਸਮਾਜ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੀ ਕੁਰਬਾਨੀ ਨੂੰ ਵੀ ਨਹੀਂ ਭੁਲਾਇਆ ਜਾ ਸਕਦਾ।
people
ਉਨ੍ਹਾਂ ਕਿਹਾ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਪੰਜਾਬ ਸਰਕਾਰ ਵੱਲੋਂ ਆ ਰਹੇ ਬਜਟ ਸੈਸ਼ਨ ਸਬੰਧੀ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਸੱਤਾ ਬਚਾਉਣ ਵੇਲੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਸਮੇਤ ਹੋਰ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋਏ। ਉਨ੍ਹਾਂ ਇਹ ਉਮੀਦ ਜ਼ਰੂਰ ਜਤਾਈ ਕਿ 2022 ਦੀ ਚੋਣ ਨੂੰ ਲੈ ਕੇ ਕੋਈ ਨਾ ਕੋਈ ਰਾਹਤ ਕਿਸਾਨਾਂ ਨੂੰ ਜ਼ਰੂਰ ਮਿਲ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੀ ਕਾਲ 'ਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇਸ ਤਰ੍ਹਾਂ ਦੇ ਦਿਹਾੜੇ ਮਨਾਏ ਜਾਂਦੇ ਰਹਿਣਗੇ, ਜਿਨ੍ਹਾਂ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਨੂੰ ਹੋਰ ਜ਼ਿਆਦਾ ਤਿੱਖਾ ਕੀਤਾ ਜਾਵੇਗਾ।
ਮਾਨਸਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਗੁਰੂ ਰਵਿਦਾਸ ਦਾ ਜਨਮ ਦਿਹਾੜਾ
ਮਾਨਸਾ ਵਿੱਚ ਵੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ 'ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿੱਥੇ ਭਾਰੀ ਤਦਾਦ ਵਿੱਚ ਸੰਗਤਾਂ ਨੇ ਗੁਰੂ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ 'ਤੇ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਲੰਗਰ ਵੀ ਵਰਤਾਇਆ ਗਿਆ।
mansa people
ਮਨਜਿੰਦਰ ਸਿਰਸਾ ਦਾ ਟਵੀਟ
ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਮੈਂਬਰ ਮਨਜਿੰਦਰ ਸਿਰਸਾ ਨੇ ਟਵੀਟ ਕਿੱਟ ਹੈ। ਟਵੀਟ ਕਰਦਿਆਂ ਲਿਖਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਭਗਤ ਰਵਿਦਾਸ ਜੀ ਨੇ ਹਮੇਸ਼ਾ ਉੱਚੇ-ਨੀਵੇਂ ਦੇ ਭੇਦਭਾਵ ਨੂੰ ਖ਼ਤਮ ਕੀਤਾ ਤੇ ਬਰਾਬਰਤਾ ਦਾ ਸੁਨੇਹਾ ਦਿੱਤਾ।
manjinder sirsa