
ਕਿਸਾਨ ਮੋਰਚਾ ਨੇ ਅੱਜ ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ' ਮਜ਼ਦੂਰ ਕਿਸਾਨ ਏਕਤਾ 'ਦਿਵਸ ਮਨਾਇਆ।
ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚਾ ਨੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਦੀ ਤਰਫੋਂ ਦਿੱਲੀ ਦੇ ਪੁਲਿਸ ਕਮਿਸ਼ਨਰ ਦੇ ਨੋਟਿਸਾਂ ਦਾ ਜਵਾਬ ਭੇਜਿਆ ਹੈ। ਬੀਤੇ ਦਿਨੀਂ ਦਿੱਲੀ ਦੇ ਪੁਲਿਸ ਕਮਿਸ਼ਨਰ ਦੀ ਤਰਫੋਂ ਕਿਸਾਨ ਜੱਥੇਬੰਦੀਆਂ ਅਤੇ ਉਹਨਾਂ ਦੇ ਨੇਤਾਵਾਂ ਨੂੰ ਕਾਰਨ ਦੱਸੋ ਨੋਟਿਸ ਭੇਜੇ ਗਏ ਸਨ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ' ਮਜ਼ਦੂਰ ਕਿਸਾਨ ਏਕਤਾ 'ਦਿਵਸ ਮਨਾਇਆ।
farmer protestਇਸ ਸਮੇਂ ਦੌਰਾਨ ਨਗਰ ਕੀਰਤਨ ਵੀ ਕੱਢਿਆ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਜ਼ਦੂਰਾਂ ਅਤੇ ਮਜ਼ਦੂਰ ਸੰਗਠਨਾਂ ਨੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਇਸ ਸਮਾਗਮ ਵਿਚ ਹਿੱਸਾ ਲਿਆ। ਦੇਸ਼ ਭਰ ਦੀਆਂ ਕਈ ਟਰੇਡ ਯੂਨੀਅਨਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਇਸ ਨੂੰ ਆਪਣਾ ਸਮਰਥਨ ਦਿੱਤਾ । ਮਜ਼ਦੂਰ ਜੱਥੇਬੰਦੀਆਂ ਵੱਲੋਂ ਦਿੱਤੇ ਸਾਂਝੇ ਬਿਆਨ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਮਜ਼ਦੂਰ ਕਿਸਾਨ ਏਕਤਾ ਦਿਵਸ ਦਾ ਸਮਰਥਨ ਕੀਤਾ ।
Nodip kaurਸੰਯੁਕਤ ਕਿਸਾਨ ਮੋਰਚਾ ਨੇ ਇੱਕ ਪ੍ਰੈਸ ਬਿਆਨ ਵਿੱਚ ਉਪਰੋਕਤ ਜਾਣਕਾਰੀ ਦਿੱਤੀ ਹੈ । ਮੋਰਚੇ ਨੇ ਦੱਸਿਆ ਕਿ ਬੀਤੀ ਰਾਤ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਮਜ਼ਦੂਰ ਕਾਰਕੁਨ ਨੋਦੀਪ ਕੌਰ ਅੱਜ ਫਿਰ ਕਿਸਾਨਾਂ ਵਿਚਕਾਰ ਸਿੰਘੂ ਸਰਹੱਦ ’ਤੇ ਪਹੁੰਚ ਗਈ । ਨੋਦੀਪ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਦਾ ਨਹੁੰ-ਮਾਸ ਦਾ ਰਿਸ਼ਤਾ ਹੈ । ਦੋਵੇਂ ਇਕ ਦੂਜੇ ਤੋਂ ਬਿਨਾਂ ਅਧੂਰੇ ਹਨ ਅਤੇ ਸੰਘਰਸ਼ ਨੂੰ ਵੀ ਮਿਲ ਕੇ ਲੜਨਾ ਪਏਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 35 ਕਿਲੋਮੀਟਰ ਲੰਬੀ ਟਰੈਕਟਰ ਟਰਾਲੀ ਰੈਲੀ ਹਰਿਆਣਾ ਦੇ ਸੋਨੀਪਤ-ਗੋਹਾਨਾ ਰੋਡ ’ਤੇ ਕੀਤੀ ਗਈ।
farmer protestਅੱਜ 14 ਹੋਰ ਕਿਸਾਨਾਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ। ਹੁਣ ਤੱਕ 78 ਕਿਸਾਨਾਂ ਨੂੰ ਰਿਹਾ ਕੀਤਾ ਜਾ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਕਿਸਾਨਾਂ ਦੇ ਸੰਪਰਕ ਵਿੱਚ ਹੈ ਜੋ ਜੇਲ੍ਹਾਂ ਵਿੱਚ ਬੰਦ ਹਨ। ਦੱਖਣੀ ਭਾਰਤ ਤੋਂ ਆਏ ਕਿਸਾਨਾਂ ਦੇ ਇਕ ਵਫ਼ਦ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਚੱਲ ਰਹੇ ਅੰਦੋਲਨ ਦੇ ਨਾਲ-ਨਾਲ ਹੋਰ ਯੋਜਨਾਬੰਦੀ ਵੀ ਕੀਤੀ।