
ਇਨ੍ਹਾਂ ਸੂਬਿਆਂ 'ਚ ਕੋਵਿਡ-19 ਦੇ ਯੂਕੇ, ਦੱਖਣੀ ਅਫਰੀਕਾ ਤੇ ਬ੍ਰਾਜ਼ੀਲ ਦੇ ਵੇਰੀਏਂਟ ਦੇ ਕਰੀਬ 200 ਮਾਮਲੇ ਸਾਹਮਣੇ ਆਏ ਹਨ।
ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲਿਆਂ 'ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਭਾਰਤ ਦੇ ਕੁਝ ਸੂਬਿਆਂ 'ਚ ਸਖ਼ਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਮਹਾਰਾਸ਼ਟਰ, ਕੇਰਲ ਤੇ ਤੇਲੰਗਾਨਾ ਸਮੇਤ 18 ਸੂਬਿਆਂ 'ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲਿਆਂ ਨੂੰ ਲੈ ਕੇ ਨਿਗਰਾਨੀ ਕੀਤੀ ਜਾ ਰਹੀ ਹੈ। ਇਨ੍ਹਾਂ ਸੂਬਿਆਂ 'ਚ ਕੋਵਿਡ-19 ਦੇ ਯੂਕੇ, ਦੱਖਣੀ ਅਫਰੀਕਾ ਤੇ ਬ੍ਰਾਜ਼ੀਲ ਦੇ ਵੇਰੀਏਂਟ ਦੇ ਕਰੀਬ 200 ਮਾਮਲੇ ਸਾਹਮਣੇ ਆਏ ਹਨ।
Corona virus
ਕੋਰੋਨਾ ਰਿਪੋਰਟ ਨੈਗੇਟਿਵ ਆਉਣ ਬਾਅਦ ਵੀ 7 ਦਿਨਾਂ ਲਈ ਇਕੱਲਾ ਕਮਰੇ 'ਚ ਰਹਿਣਾ ਪਏਗਾ।। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਅਤੇ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਮਹਾਰਾਸ਼ਟਰ ਅਤੇ ਕੇਰਲ ਤੋਂ ਉੱਤਰ ਪ੍ਰਦੇਸ਼ ਆਉਣ ਵਾਲੇ ਯਾਤਰੀਆਂ ਦਾ ਕੋਰੋਨਾ ਟੈਸਟ ਹੋਵੇਗਾ। ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿਚ ਆਦੇਸ਼ ਜਾਰੀ ਕੀਤੇ ਸਨ।
Corona
ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਨੇ ਇਨ੍ਹਾਂ ਸੂਬਿਆਂ ਨੂੰ ਕਿਹਾ ਕਿ ਉਹ ਦੂਜੇ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਵੇਰੀਏਂਟਸ ਦੇ ਮਾਮਲਿਆਂ 'ਤੇ ਨਜ਼ਰ ਰੱਖਣ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਨਵੇਂ ਅੰਕੜਿਆਂ ਦੇ ਮੁਤਾਬਕ ਫਿਲਹਾਲ ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨਾਲ 194 ਲੋਕ ਇਨਫੈਕਟਡ ਹਨ।ਮਿਜ਼ੋਰਮ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 3 ਨਵੇਂ ਕੇਸ ਸਾਹਮਣੇ ਆਏ ਹਨ। ਪੌਜ਼ਟਿਵ ਮਾਮਲਿਆਂ ਦੀ ਕੁੱਲ ਸੰਖਿਆ ਹੁਣ 4,422 ਹੈ ਜਿਸ ਵਿੱਚ 26 ਐਕਟਿਵ ਕੇਸ, 4,386 ਛੁੱਟੀ ਵਾਲੇ ਕੇਸ ਅਤੇ 10 ਮੌਤਾਂ ਸ਼ਾਮਲ ਹਨ।