ਯੂਕਰੇਨ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ ਵਿਸ਼ੇਸ਼ ਉਡਾਣ
Published : Feb 27, 2022, 7:46 pm IST
Updated : Feb 27, 2022, 7:46 pm IST
SHARE ARTICLE
Special flight carrying Indian students stranded in Ukraine arrived at Delhi airport
Special flight carrying Indian students stranded in Ukraine arrived at Delhi airport

ਜੰਗ ਪ੍ਰਭਾਵਿਤ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ ਹੈ।

ਨਵੀਂ ਦਿੱਲੀ: ਜੰਗ ਪ੍ਰਭਾਵਿਤ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ  ਦਿੱਲੀ ਹਵਾਈ ਅੱਡੇ 'ਤੇ ਪਹੁੰਚੀ ਹੈ। ਭਾਰਤ ਪਰਤੇ ਵਿਦਿਆਰਥੀਆਂ ਨੇ ਕਿਹਾ, "ਅਸੀਂ ਰੋਮਾਨੀਆ ਤੋਂ ਹੋ ਕੇ ਆਏ ਹਾਂ ਅਤੇ ਉੱਥੋਂ ਦੇ ਲੋਕਾਂ ਨੇ ਸਾਡੇ ਲਈ ਘਰ ਦਾ ਤਿਆਰ ਕੀਤਾ ਖਾਣਾ ਦਿੱਤਾ। ਸਾਨੂੰ ਯੂਕਰੇਨ ਤੋਂ ਸੁਰੱਖਿਅਤ ਘਰ ਪਹੁੰਚਾਉਣ ਲਈ ਅਸੀਂ ਭਾਰਤ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ”।

Special flight carrying Indian students stranded in Ukraine arrived at Delhi airportSpecial flight carrying Indian students stranded in Ukraine arrived at Delhi airport

ਪੀਐਮ ਮੋਦੀ ਖ਼ੁਦ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ : ਹਰਦੀਪ ਪੁਰੀ

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ, ਪੀਐਮ ਮੋਦੀ ਖੁਦ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਅਸੀਂ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿਚ ਟੀਮਾਂ ਭੇਜੀਆਂ ਹਨ। ਉਹਨਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਮੌਜੂਦਾ ਸਥਿਤੀ ਨੂੰ ਲੈ ਕੇ ਇਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ।

Hardeep Singh PuriHardeep Singh Puri

ਭਾਰਤ ਸਰਕਾਰ ਵਲੋਂ ਚੁੱਕਿਆ ਜਾਵੇਗਾ ‘ਆਪਰੇਸ਼ਨ ਗੰਗਾ’ ਦਾ ਖਰਚ- ਭਾਰਤ ਦੇ ਵਿਦੇਸ਼ ਸਕੱਤਰ

ਭਾਰਤ ਨੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਲਈ ‘ਆਪਰੇਸ਼ਨ ਗੰਗਾ’ ਸ਼ੁਰੂ ਕੀਤਾ ਹੈ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਆਪਰੇਸ਼ਨ ਦਾ ਖਰਚਾ ਭਾਰਤ ਸਰਕਾਰ ਵਲੋਂ ਚੁੱਕਿਆ ਜਾਵੇਗਾ। ਉਹਨਾਂ ਦੱਸਿਆ ਕਿ ਸੰਘਰਸ਼ ਸ਼ੁਰੂ ਹੋਣ ਤੋਂ ਪਹਿਲਾਂ 4000 ਭਾਰਤੀ ਕੀਵ ਛੱਡ ਚੁੱਕੇ ਸਨ।ਵਿਦੇਸ਼ ਸਕੱਤਰ ਨੇ ਕਿਹਾ ਕਿ ਜੰਗ ਕਾਰਨ ਹਵਾਈ ਖੇਤਰ ਬੰਦ ਹੈ, ਇਸ ਲਈ ਲੋਕਾਂ ਨੂੰ ਕੱਢਣ ਲਈ ਹੋਰ ਰਸਤਿਆਂ ਦਾ ਵਿਕਲਪ ਵਰਤਿਆ ਜਾਵੇਗਾ।

Special flight carrying Indian students stranded in Ukraine arrived at Delhi airportSpecial flight carrying Indian students stranded in Ukraine arrived at Delhi airport

ਚਾਰ ਗੁਆਂਢੀ ਮੁਲਕਾਂ ਹੰਗਰੀ, ਪੋਲੈਂਡ, ਰੋਮਾਨੀਆ ਅਤੇ ਸਲੋਵਾਕੀਆ ਰਾਹੀਂ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਕੀਵ ਵਿਚ ਭਾਰਤੀ ਦੂਤਾਵਾਸ ਲਗਾਤਾਰ ਕੰਮ ਕਰ ਰਿਹਾ ਹੈ।  ਹਾਲਾਂਕਿ ਉਹਨਾਂ ਇਹ ਵੀ ਕਿਹਾ ਕਿ ਯੂਕਰੇਨ ਵਿਚ ਮਾਰਸ਼ਲ ਲਾਅ ਲਾਗੂ ਹੋਣ ਕਾਰਨ ਉਥੋਂ ਭਾਰਤੀਆਂ ਨੂੰ ਕੱਢਣ ਦੀ ਯੋਜਨਾ ਵਿਚ ਕੁਝ ਮੁਸ਼ਕਲਾਂ ਆ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement