
ਕਿਹਾ - ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੇ ਸਗੋਂ ਇਸ ਦੇ ਗੰਭੀਰ ਨਤੀਜੇ ਨਿਕਲਦੇ ਹਨ
ਚੰਡੀਗੜ੍ਹ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ ਅਤੇ ਵੱਖ ਵੱਖ ਦੇਸ਼ ਵਲੋਂ ਰੂਸ ਨੂੰ ਇਹ ਯੁੱਧ ਖਤਮ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਪਰ ਰੂਸ ਆਪਣੇ ਫੈਸਲੇ 'ਤੇ ਅਦਾ ਹੋਇਆ ਹੈ।
photo
ਇਸ ਤਰ੍ਹਾਂ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਟਵੀਟ ਕਰਦਿਆਂ ਲਿਖਿਆ ਕਿ ਅਜਿਹੇ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੇ ਸਗੋਂ ਇਸ ਦੇ ਗੰਭੀਰ ਨਤੀਜੇ ਨਿਕਲਦੇ ਹਨ। ਟਿਕੈਤ ਨੇ ਲਿਖਿਆ, ''ਇਤਿਹਾਸ ਗਵਾਹ ਹੈ ਕਿ ਯੁੱਧ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਇਸ ਸੰਘਰਸ਼ ਵਿੱਚ ਸਭ ਤੋਂ ਵੱਧ ਬੱਚੇ, ਔਰਤਾਂ ਅਤੇ ਨੌਜਵਾਨਾਂ ਨੂੰ ਕੀਮਤ ਅਦਾ ਕਰਨੀ ਪੈਂਦੀ ਹੈ।''