
ਅਗਲੇ ਬੁੱਧਵਾਰ ਹੋਣਾ ਸੀ ਰਿਸ਼ਤਾ ਤੈਅ
ਪਾਣੀਪਤ: ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਮਤਲੌਡਾ ਬੱਸ ਸਟੈਂਡ ਨੇੜੇ ਵਾਪਰਿਆ। ਕਰਨਾਲ ਤੋਂ ਪਾਣੀਪਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਨੌਜਵਾਨ ਦੀ ਜਾਨ ਚਲੀ ਗਈ।
ACCIDENT
ਮ੍ਰਿਤਕ ਨੌਜਵਾਨ ਦੀ ਪਹਿਚਾਣ ਅਭਿਸ਼ੇਕ ਵਾਸੀ ਕਰਨਾਲ ਦੇ ਪਿੰਡ ਬੁਢਨਪੁਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਵੱਡੀ ਭੈਣ ਦਾ ਅੱਜ ਵਿਆਹ ਹੋਣਾ ਸੀ। ਇੱਕ ਪਾਸੇ ਜਿੱਥੇ ਪਰਿਵਾਰ ਬਰਾਤ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ, ਉਥੇ ਹੀ ਆਉਂਦੇ ਬੁੱਧਵਾਰ ਨੂੰ ਨੌਜਵਾਨ ਦਾ ਰਿਸ਼ਤਾ ਵੀ ਤੈਅ ਹੋਣਾ ਸੀ
ACCIDENT
ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜੋ ਪਰਿਵਾਰ ਧੀ ਦੀ ਵਿਦਾਈ ਅਤੇ ਨੂੰਹ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ, ਉਸ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।